06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਚੋਣਾਂ ਤੋਂ ਪਹਿਲਾਂ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਗਿਆ-ਕੈਬਨਿਟ ਮੰਤਰੀ ਸੌਂਦ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਮਨਪ੍ਰੀਤ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਪਹੁੰਚੇ | ਇਸ ਮੌਕੇ ਉਨਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਚੇਅਰਮੈਨ ਮਾਰਕੀਟ ਕਮੇਟੀ ਚਨਾਰਥਲ ਕਲਾਂ ਰਸ਼ਪਿੰਦਰ ਸਿੰਘ ਰਾਜਾ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਉਨਾਂ ਭਰੋਸਾ ਦਿੱਤਾ ਕਿ ਫ਼ਤਹਿਗੜ ਸਾਹਿਬ ਹਲਕੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ | ਹਲਕੇ ਦੀਆਂ ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ | ਵਿਧਾਇਕ ਲਖਵੀਰ ਸਿੰਘ ਰਾਏ ਨੇ ਮੰਤਰੀ ਨੂੰ ਹਲਕੇ ਦੀਆਂ ਕੁਝ ਮੁੱਖ ਮੰਗਾਂ ਤੋਂ ਜਾਣੂ ਕਰਵਾਇਆ, ਜਿਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਮਿਲਿਆ | ਵਿਧਾਇਕ ਰਾਏ ਅਤੇ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਪ੍ਰਸ਼ਾਸਨਿਕ ਕੰਮਾਂ ਵਿਚ ਤੇਜ਼ੀ ਆਉਂਦੀ ਹੈ | ਇਸ ਮੌਕੇ ਪਾਰਟੀ ਦੇ ਹੋਰ ਕਈ ਸਰਗਰਮ ਆਗੂ ਅਤੇ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ-ਡਾ. ਚੌਹਾਨ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।