05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੱਤਰਕਾਰ ਰਾਜੇਸ਼ ਸ਼ਰਮਾ ਨਾਲ ਦੁੱਖ ਕੀਤਾ ਸਾਂਝਾ

ਅਜੀਤ ਡੈਸਕ 08-05-2026
ਮੰਡੀ ਗੋਬਿੰਦਗੜ੍ਹ, 7 ਮਈ (ਪੱਤਰ ਪ੍ਰੇਰਕ)-ਅਦਾਰਾ 'ਅਜੀਤ' ਦੇ ਮੰਡੀ ਗੋਬਿੰਦਗੜ੍ਹ ਤੋਂ ਸੀਨੀਅਰ ਪੱਤਰਕਾਰ ਰਾਜੇਸ਼ ਸ਼ਰਮਾ ਦੇ ਸਵ: ਮਾਤਾ ਰਾਜ ਦੁਲਾਰੀ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ ਵਿਚ ਅੱਜ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪਰਾਸ਼ਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਕੌਂਸਲਰ ਰਾਜਿੰਦਰ ਬਿੱਟੂ, ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਕੌਂਸਲਰ ਅਰਵਿੰਦ ਸਿੰਗਲਾ, ਵਿਨੇ ਸ਼ਰਮਾ ਨੇ ਵੀ ਪੱਤਰਕਾਰ ਰਾਜੇਸ਼ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ | ਸ੍ਰੀ ਸ਼ਰਮਾ ਨੇ ਦੱਸਿਆ ਕਿ ਮਾਤਾ ਰਾਜ ਦੁਲਾਰੀ ਦੇ ਨਿਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 12 ਮਈ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਸਾਂਈ ਧਾਮ ਮੰਦਿਰ ਨੇੜੇ ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਹੋਵੇਗੀ |
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ-ਡਾ. ਚੌਹਾਨ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਪੈਨਸ਼ਨ ਨਾ ਦੇਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ-ਡਾ. ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।