05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀ.ਐਮ. ਦੀ ਯੋਗਸ਼ਾਲਾ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਦਿੱਤੀ ਜਾ ਰਹੀ ਹੈ ਯੋਗਾ ਦੀ ਸਿਖਲਾਈ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਰਾਜਿੰਦਰ ਸਿੰਘ)-ਸੀ.ਐਮ ਦੀ ਯੋਗਸ਼ਾਲਾ ਦੇ ਤਹਿਤ ਪਿੰਡ ਤਰਖਾਣ ਮਾਜਰਾ ਵਿਖੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿਚ ਲੋਕਾਂ ਵਲੋਂ ਸ਼ਮੂਲੀਅਤ ਕਰਕੇ ਸਿਹਤ ਪੱਖੀ ਯੋਗ ਆਸਣਾਂ ਦਾ ਅਭਿਆਸ ਕੀਤਾ ਜਾ ਰਿਹਾ ਹੈ | ਜ਼ਿਲਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਯੋਗ ਸੈਸ਼ਨ ਦੌਰਾਨ ਹਰਮਨਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੂੰ ਯੋਗ ਆਸਣ, ਸੂਖਸ਼ਮ ਵਿਆਯਾਮ, ਧਿਆਨ ਤੇ ਪ੍ਰਾਣਾਯਾਮ ਸਿਖਾਏ ਜਾ ਰਹੇ ਹਨ, ਜਿਸ ਨਾਲ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਮਹਿਸੂਸ ਕਰ ਰਹੇ ਹਨ | ਉਨਾਂ ਦੱਸਿਆ ਕਿ ਤਰਖਾਣ ਮਾਜਰਾ ਸਮੇਤ ਜ਼ਿਲ•ੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਮੁਦਾਇਕ ਸਥਾਨਾਂ 'ਤੇ ਨਿਯਮਿਤ ਤੌਰ 'ਤੇ ਯੋਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨਾਂ ਕਲਾਸਾਂ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਮਹਿਲਾਵਾਂ, ਨÏਜਵਾਨ, ਬਜ਼ੁਰਗ ਅਤੇ ਵਿਦਿਆਰਥੀ ਭਾਗ ਲੈ ਕੇ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰ ਰਹੇ ਹਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ-ਚੇਅਰਮੈਨ ਲਿਬੜਾ ਅਗਲੀ ਖ਼ਬਰ ਥਾਣਾ ਅਮਲੋਹ ਦੇ ਨਵੇਂ ਮੁਖੀ ਤਰਨਜੀਤ ਸਿੰਘ ਦਾ ਸਰਪੰਚ ਲੱਖਾ ਦੀਵਾ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।