ਫ਼ਤਹਿਗੜ੍ਹ ਸਾਹਿਬ, 7 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਤੋਂ ਇਲਾਵਾ ਤੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਚਨਬੱਧ ਹੈ, ਜਿਸ ਦੁਆਰਾ ਵੱਡੀ ਪੱਧਰ ਤੇ ਪਿੰਡਾਂ 'ਚ ਖੇਡ ਗਰਾੳਾੂਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਗਰਾੳਾੂਡਾਂ ਨਾਲ ਜੋੜਿਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਚਨਬੱਧ ਹੈ, ਜਿਸ ਸਦਕਾ ਸੂਬਾ ਸਰਕਾਰ ਦੁਆਰਾ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖ, ਖੇਡਾਂ ਨਾਲ ਜੋੜਿਆ ਜਾ ਸਕੇ | ਉੁਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ ਇਕ ਕਰ ਪੂਰਾ ਕੀਤਾ ਹੈ, ਜੋਕਿ ਪਿਛਲੀਆਂ ਸਰਕਾਰ ਕਦੇ ਵੀ ਕਰ ਨਹੀਂ ਸਕੀਆਂ | ਲਿਬੜਾ ਨੇ ਕਿਹਾ ਕਿ ਵਿਰੋਧੀਆਂ ਦੁਆਰਾ 'ਆਪ' ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਬਣਾਉਣ ਦਾ ਹੈ, ਜਿਸ ਨੂੰ ਜਲਦੀ ਹੀ ਪੂਰਾ ਹੋਣ 'ਚ ਸਮਾਂ ਨਹੀਂ ਲੱਗੇਗਾ |