ਖਮਾਣੋਂ, 7 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ ਬਸੀ ਪਠਾਣਾਂ ਵਿਖੇ 9 ਮਈ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 10 ਵਜੇ ਹੋਵੇਗੀ ਜਿਸ ਵਿਚ ਦੇਸ਼ ਤੇ ਪੰਜਾਬ ਵਿਚ ਵਾਪਰੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜਰ ਵਿਚਾਰਾਂ ਕੀਤੀਆਂ ਜਾਣਗੀਆਂ | ਜਾਣਕਾਰੀ ਦਿੰਦਿਆਂ ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ |