ਖਮਾਣੋਂ, 7 ਮਈ (ਮਨਮੋਹਣ ਸਿੰਘ ਕਲੇਰ)-ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਿਸ਼ਾਹੀ ਛੇਵੀਂ ਅਤੇ ਪਾਤਿਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਸਾਲਾਨਾ ਜੋੜ ਮੇਲਾ 22 ਵੈਸਾਖ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਪੰਥ ਦੇ ਵਿਦਵਾਨ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਗੁਰਦੇਵ ਸਿੰਘ ਕੋਮਲ, ਭਾਈ ਵੀਰ ਸਿੰਘ ਵੀਰ, ਕਵੀ ਸਵਰਨ ਸਿੰਘ ਭੱਟੀ ਨੇ ਗੁਰਮਤ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਗੁਰਚਰਨ ਸਿੰਘ ਕੋਟਾਂ ਮੈਨੇਜਰ ਵਲੋਂ ਕੀਤਾ ਗਿਆ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ, ਸੁਖਦੇਵ ਸਿੰਘ ਮੈਨੇਜਰ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ, ਜਰਨੈਲ ਸਿੰਘ ਮਾਜਰੀ, ਗੁਰਮੀਤ ਸਿੰਘ ਅਕਾਊਾਟੈਂਟ, ਕਸ਼ਮੀਰਾ ਸਿੰਘ ਰਾਣਵਾਂ, ਭਗਤ ਸਿੰਘ ਰਾਣਵਾਂ, ਦਲਵੀਰ ਸਿੰਘ, ਸਰਬਜੀਤ ਸਿੰਘ, ਭਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਕਰਮਜੀਤ ਸਿੰਘ ਖਮਾਣੋਂ, ਡਾ. ਦਿਵਯਾਕਿਰਨ, ਤਰਲੋਚਨ ਸਿੰਘ ਨੰਬਰਦਾਰ, ਮਲਕੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |