ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਟੈਲੀ ਪ੍ਰਾਈਮ ਐਂਡ ਇੰਪਲੌਇਬਿਲਟੀ ਸਕਿੱਲਜ਼' ਵਿਸ਼ੇ 'ਤੇ ਆਯੋਜਿਤ ਇਕ ਹਫ਼ਤੇ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕੁੱਲ 31 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੰਪਿਊਟਰਾਈਜ਼ਡ ਵਿੱਤੀ ਪ੍ਰਬੰਧਨ, ਉਚੇਰੀ ਸਿੱਖਿਆ ਪ੍ਰਾਪਤੀ ਅਤੇ ਕਰੀਅਰ ਗਾਈਡੈਂਸ ਸਬੰਧੀ ਮਹੱਤਵਪੂਰਨ ਗਿਆਨ ਪ੍ਰਦਾਨ ਕਰਨਾ ਸੀ | ਕਾਲਜ ਦੇ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆ ਭਰਪੂਰ ਪ੍ਰੋਗਰਾਮਾਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਜਿੱਥੇ ਉਦਯੋਗਿਕ ਕੰਮਕਾਜ ਨੂੰ ਬਿਹਤਰ ਤਰੀਕੇ ਨਾਲ ਸਮਝਣ ਵਿਚ ਸਹਾਇਤਾ ਮਿਲਦੀ ਹੈ ਉੱਥੇ ਨਾਲ ਹੀ ਉਨ੍ਹਾਂ ਨੂੰ ਕਰੀਅਰ ਗਾਈਡੈਂਸ ਸੰਬੰਧੀ ਸਹੀ ਸੇਧ ਵੀ ਪ੍ਰਾਪਤ ਹੁੰਦੀ ਹੈ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਆਯੋਜਿਤ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਕਰੀਅਰ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਰੁਜ਼ਗਾਰ ਪ੍ਰਾਪਤੀ ਸਬੰਧੀ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ | ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਵੀ ਹਾਜ਼ਰ ਸਨ | ਜਿਨ੍ਹਾਂ ਨੇ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ |