05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ-ਚੇਅਰਮੈਨ ਲਿਬੜਾ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਤੋਂ ਇਲਾਵਾ ਤੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਚਨਬੱਧ ਹੈ, ਜਿਸ ਦੁਆਰਾ ਵੱਡੀ ਪੱਧਰ ਤੇ ਪਿੰਡਾਂ 'ਚ ਖੇਡ ਗਰਾੳਾੂਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਗਰਾੳਾੂਡਾਂ ਨਾਲ ਜੋੜਿਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਚਨਬੱਧ ਹੈ, ਜਿਸ ਸਦਕਾ ਸੂਬਾ ਸਰਕਾਰ ਦੁਆਰਾ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖ, ਖੇਡਾਂ ਨਾਲ ਜੋੜਿਆ ਜਾ ਸਕੇ | ਉੁਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ ਇਕ ਕਰ ਪੂਰਾ ਕੀਤਾ ਹੈ, ਜੋਕਿ ਪਿਛਲੀਆਂ ਸਰਕਾਰ ਕਦੇ ਵੀ ਕਰ ਨਹੀਂ ਸਕੀਆਂ | ਲਿਬੜਾ ਨੇ ਕਿਹਾ ਕਿ ਵਿਰੋਧੀਆਂ ਦੁਆਰਾ 'ਆਪ' ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਬਣਾਉਣ ਦਾ ਹੈ, ਜਿਸ ਨੂੰ ਜਲਦੀ ਹੀ ਪੂਰਾ ਹੋਣ 'ਚ ਸਮਾਂ ਨਹੀਂ ਲੱਗੇਗਾ |
ਪਿਛਲੀ ਖ਼ਬਰ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਪੁਰਾਣੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਚੇਤਨਾ ਕਨਵੈੱਨਸ਼ਨ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।