ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਪੁਰਾਣੀ ਪੈਨਸ਼ਨ, ਪੁਰਾਣੇ ਭੱਤੇ ਅਤੇ ਪੁਰਾਣੇ ਸਕੇਲ ਬਹਾਲੀ ਮੋਰਚੇ ਵਲੋਂ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਜ਼ਿਲ੍ਹਾ ਪੱਧਰੀ ਚੇਤਨਾ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ਵੈਟਰਨਰੀ ਇੰਸਪੈਕਟਰ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ, ਮਲਟੀਪਰਪਜ਼ ਹੈਲਥ ਯੂਨੀਅਨ, ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ, 6635 ਈ.ਟੀ.ਟੀ ਯੂਨੀਅਨ ਵਲੋਂ ਸ਼ਮੂਲੀਅਤ ਕੀਤੀ ਗਈ | ਜਿਸ ਵਿਚ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ 17 ਮਈ ਨੂੰ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਡੀ.ਟੀ. ਐੱਫ ਦੇ ਜ਼ਿਲ੍ਹਾ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਵਿਕਰਮ ਦੇਵ ਸਿੰਘ ਸੂਬਾ ਪ੍ਰਧਾਨ ਡੀ. ਟੀ. ਐੱਫ.ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੇ ਮੁਲਾਜ਼ਮਾਂ ਦੀਆਂ ਮੰਗਾਂ, ਮਸਲਿਆਂ ਬਾਰੇ ਚਰਚਾ ਕੀਤੀ | ਉਨ੍ਹਾਂ ਸਮੂਹ ਮੁਲਾਜ਼ਮਾਂ ਸਾਥੀਆਂ ਨੂੰ ਵੱਡੀ ਗਿਣਤੀ ਵਿਚ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ | ਇਸ ਮੌਕੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸ਼ਾਮ ਨਾਥ, 6635 ਅਧਿਆਪਕ ਯੂਨੀਅਨ ਦੇ ਹਰਪ੍ਰੀਤ ਸਿੰਘ, ਐਸ. ਐਸ. ਏ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਯੁਵਰਾਜ ਸ਼ਰਮਾ, ਟੈਕਨੀਕਲ ਅਤੇ ਮਕੈਨੀਕਲ ਵਰਕਰ ਐਸੋਸੀਏਸ਼ਨ ਦੇ ਮਲਾਗਰ ਸਿੰਘ ਖਮਾਣੋਂ, ਡੀ.ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਅਮਨਦੀਪ ਸਿੰਘ ਮੰਡੋਫਲ, ਅਮਰਿੰਦਰ ਸਿੰਘ ਮਲੌਦ, ਰਾਜਵਿੰਦਰ ਸਿੰਘ ਧਨੋਆ, ਕੁਲਵਿੰਦਰ ਸਿੰਘ ਰੁੜਕੀ, ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਵਰਮਾ, ਨੀਰਜ ਕੁਮਾਰ, ਗੌਰਵ ਕੁਮਾਰ, ਜਸਵੀਰ ਸਿੰਘ, ਅਮਰਿੰਦਰ ਸਿੰਘ, ਤੇਜਵੰਤ ਸਿੰਘ, ਮਹਿੰਦਰਪਾਲ ਸਿੰਘ, ਅਵਤਾਰ ਸਿੰਘ ਰਾਠੀ, ਮਨਦੀਪ ਸਿੰਘ, ਬਲਜੀਤ ਸਿੰਘ, ਸੰਜੀਵ ਕੁਮਾਰ, ਵਿਕਰਮ ਮੈਂਗੀ, ਕੁਲਵਿੰਦਰ ਸਿੰਘ, ਸੰਦੀਪ ਸਿੰਘ ਵੀ ਹਾਜ਼ਰ ਸਨ |