05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ-ਭੁੱਟਾ

ਅਜੀਤ ਡੈਸਕ 08-05-2026
ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਨਗਰ ਕੌਂਸਲ ਸਰਹਿੰਦ ਵਿਖੇ ਮੁਲਾਜ਼ਮਾਂ ਵਲੋਂ ਲਗਾਏ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ ਹੈ, ਜਿਸ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਮੁਲਾਜ਼ਮਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ, ਪੇ ਕਮਿਸ਼ਨ ਦਾ ਬਕਾਇਆ, ਡੀ.ਏ ਦੀ ਅਦਾਇਗੀ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਮੁਲਾਜ਼ਮ ਜਥੇਬੰਦੀਆਂ ਨਾਲ ਕੀਤਾ ਸੀ, ਜੋ ਕਿ ਅੱਜ ਵੀ ਅਧੂਰੇ ਹਨ | ਭੁੱਟਾ ਨੇ ਕਿਹਾ ਕਿ ਨਗਰ ਕੌਂਸਲ ਸਰਹਿੰਦ ਵਿਖੇ ਸੈਂਕੜੇ ਕੱਚੇ ਮੁਲਾਜ਼ਮ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਤਨਖ਼ਾਹਾਂ ਵੀ ਨਹੀਂ ਮਿਲਦੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਾਇਦ ਇਹ ਭੁੱਲ ਚੁੱਕੇ ਹਨ ਕਿ ਪੰਜਾਬ ਅੰਦਰ 'ਆਪ' ਦੀ ਸਰਕਾਰ ਬਣਾਉਣ ਵਿਚ ਮੁਲਾਜ਼ਮ ਵਰਗ ਦਾ ਬਹੁਤ ਵੱਡਾ ਰੋਲ ਰਿਹਾ ਹੈ ਪ੍ਰੰਤੂ ਅੱਜ ਉਹੀ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਵਾਸਤੇ ਧਰਨੇ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹੋ ਮੁਲਾਜ਼ਮ 'ਆਪ' ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾ ਤੋਂ ਬਾਹਰ ਦਾ ਰਸਤਾ ਵਿਖਾ ਕੇ ਵਾਅਦਾ ਖ਼ਿਲਾਫ਼ੀ ਦਾ ਸਬਕ ਜਰੂਰ ਸਿਖਾਉਣਗੇ | ਇਸ ਮੌਕੇ ਰਜੇਸ਼ ਕੁਮਾਰ ਵਿੱਕੀ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਸਰਹਿੰਦ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ ਕੋਹਲੀ, ਹਰਜਿੰਦਰ ਕੁਮਾਰ, ਪਲਵਿੰਦਰ ਸਿੰਘ ਨਬੀਪੁਰ, ਗੁਰਤੇਜ ਸਿੰਘ ਗਿੱਲ, ਹਰਚੰਦ ਸਿੰਘ, ਮਨੀਸ਼ ਬਾਤਿਸ਼, ਹਰਪ੍ਰੀਤ ਸਿੰਘ ਪ੍ਰਧਾਨ ਡਰਾਈਵਰ ਯੂਨੀਅਨ, ਅਰਸ਼ਦੀਪ ਸਿੰਘ ਵਾਈਸ ਪ੍ਰਧਾਨ, ਰਵਿੰਦਰ ਸਿੰਘ, ਜਗਤਾਰ ਸਿੰਘ ਚੇਅਰਮੈਨ, ਗੁਰਵਿੰਦਰ ਸਿੰਘ, ਬਬਲੀ, ਸੀਮਾ ਰਾਣੀ, ਗੀਤਾ, ਸੁਨੀਤਾ, ਸੱਤਿਆ, ਮਨਪ੍ਰੀਤ ਸਿੰਘ ਥਾਪਰ, ਮਨਜੀਤ ਸਿੰਘ ਮਾਨ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਰਾਕੇਸ਼ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਵਲੋਂ ਨਾਭਾ ਵਿਖੇ ਕਾਨੂੰਨੀ ਸਹਾਇਤਾ ਕੈਂਪ ਅਗਲੀ ਖ਼ਬਰ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਪੁਰਾਣੇ ਭੱਤੇ ਬਹਾਲੀ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਚੇਤਨਾ ਕਨਵੈੱਨਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।