10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਟਿਆਲਾ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 17-05-2026
ਦੇਵੀਗੜ੍ਹ 16 ਮਈ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸ਼ੀਂਗਣ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਨੇ ਸਿੱਖਿਆ ਦੇ ਖੇਤਰ ਵਿਚ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਰਾਜਦੀਪ ਕੌਰ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਟਿਆਲਾ ਜ਼ਿਲ੍ਹੇ ਵਿਚੋਂ ਦੂਜਾ ਅਤੇ ਸਮੁੱਚੇ ਪੰਜਾਬ ਵਿਚੋਂ ਬਾਰ੍ਹਵਾਂ ਰੈਂਕ ਹਾਸਲ ਕਰਕੇ ਵੱਡੀ ਮੱਲ੍ਹ ਮਾਰੀ ਹੈ | ਵਿਦਿਆਰਥਣ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ 'ਵਾਰਿਸ ਪੰਜਾਬ' ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸ਼ੀਂਗਣ ਵਲੋਂ ਸਕੂਲ ਵਿਚ ਪਹੁੰਚ ਕੇ ਰਾਜਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਿਸ ਵਿਚ ਉਨ੍ਹਾਂ ਨੇ ਵਿਦਿਆਰਥਣ ਨੂੰ ਨਗਦ ਰਾਸ਼ੀ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥਣ ਰਾਜਦੀਪ ਕੌਰ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਭੁਪਿੰਦਰ ਸਿੰਘ ਮਸ਼ੀਂਗਣ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਮੈਰਿਟ ਸੂਚੀ ਵਿਚ ਸਿਖਰਲੇ ਸਥਾਨ ਹਾਸਲ ਕਰ ਰਹੇ ਹਨ, ਜੋ ਕਿ ਬੇਹਦ ਮਾਣ ਵਾਲੀ ਗੱਲ ਹੈ | ਉਨ੍ਹਾਂ ਰਾਜਦੀਪ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ ਅਤੇ ਸਿਹਤ ਪੱਖੋਂ ਤੰਦਰੁਸਤ ਰੱਖਣ ਵਿਚ ਮਦਦਗਾਰ ਸਾਬਤ ਹੁੰਦੀਆਂ ਹਨ | ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਦਾ ਨਿਵਾਸ ਹੁੰਦਾ ਹੈ, ਜੋ ਪੜ੍ਹਾਈ ਵਿਚ ਹੋਰ ਬਿਹਤਰ ਕਰਨ ਦੀ ਊਰਜਾ ਦਿੰਦਾ ਹੈ | ਸਕੂਲ ਦੀ ਪਿ੍ੰਸੀਪਲ ਸੰਜਨਾ ਗਰਗ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਭੁਪਿੰਦਰ ਸਿੰਘ ਮਸ਼ੀਂਗਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਸਮਾਜਿਕ ਸ਼ਖ਼ਸੀਅਤਾਂ ਵਲੋਂ ਅਜਿਹੇ ਹੋਣਹਾਰ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਬੱਚਿਆਂ ਦਾ ਮਨੋਬਲ ਕਈ ਗੁਣਾ ਵਧ ਜਾਂਦਾ ਹੈ | ਪਿ੍ੰਸੀਪਲ ਨੇ ਉਮੀਦ ਜਤਾਈ ਕਿ ਰਾਜਦੀਪ ਕੌਰ ਦੇ ਇਸ ਸਨਮਾਨ ਨੂੰ ਦੇਖ ਕੇ ਸਕੂਲ ਦੇ ਹੋਰ ਵਿਦਿਆਰਥੀ ਵੀ ਉਤਸ਼ਾਹਿਤ ਹੋਣਗੇ ਅਤੇ ਭਵਿੱਖ ਵਿਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿਚ ਮੋਹਰੀ ਰਹਿਣ ਲਈ ਸਖ਼ਤ ਮਿਹਨਤ ਕਰਨਗੇ | ਇਸ ਮੌਕੇ ਕਰਮਜੀਤ ਸਿੰਘ ਸੰਧੂ, ਮਾਲਕ ਸਿੰਘ ਵਿਰਕ, ਅਧਿਆਪਕ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਪਟਿਆਲਾ ਜ਼ਿਲ੍ਹੇ 'ਚ ਆਈ.ਏ.ਐਸ. ਅਧਿਕਾਰੀ... ਅਗਲੀ ਖ਼ਬਰ ਨਾਜਾਇਜ ਸ਼ਰਾਬ ਸਮੇਤ ਇਕ ਵਿਆਕਤੀ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।