10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਪਟਿਆਲਾ ਜ਼ਿਲ੍ਹੇ 'ਚ ਆਈ.ਏ.ਐਸ. ਅਧਿਕਾਰੀ ਜਨਰਲ ਆਬਜ਼ਰਵਰ ਵਜੋਂ ਨਿਯੁਕਤ

ਅਜੀਤ ਡੈਸਕ 17-05-2026
ਪਟਿਆਲਾ, 16 ਮਈ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲਾਂ, ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 26 ਮਈ ਦਿਨ ਮੰਗਲਵਾਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈ.ਏ.ਐਸ. ਅਧਿਕਾਰੀ ਮਿਸ. ਅਪਨੀਤ ਰਿਆਤ ਨੂੰ ਜਨਰਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਰਾਜ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਆਬਜ਼ਰਵਰ ਮਿਸ. ਅਪਨੀਤ ਰਿਆਤ ਨੇ ਅੱਜ ਪਟਿਆਲਾ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਬੈਠਕ ਕਰਕੇ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਜਨਰਲ ਆਬਜ਼ਰਵਰ ਵੱਲੋਂ ਨਗਰ ਕੌਂਸਲ ਨਾਭਾ ਦੇ ਵਾਰਡ ਨੰਬਰ 1 ਤੋਂ 23, ਨਗਰ ਕੌਂਸਲ ਦੇ ਵਾਰਡ ਨੰਬਰ 1 ਤੋਂ 17, ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 1 ਤੋਂ 17, ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 1 ਤੋਂ 31 ਅਤੇ ਨਗਰ ਕੌਂਸਲ ਸਮਾਣਾ ਦੇ ਵਾਰਡ ਨੰਬਰ 1 ਤੋਂ 21 ਦੇ ਆਮ ਵੋਟਰਾਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਸ਼ਿਕਾਇਤਾਂ ਦੇ ਮੋਬਾਈਲ ਨੰਬਰ 98557-45036 ਤੇ 90231-01015 ਅਤੇ ਈ-ਮੇਲ ਆਈ.ਡੀ.ਜਾਰੀ ਕਰਦੇ ਕੀਤੀ ਗਈ | ਜਨਰਲ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਸਮੇਂ ਇਨ੍ਹਾਂ ਨੰਬਰਾਂ ਤੇ ਈਮੇਲ ਉੱਪਰ ਨਗਰ ਕੌਂਸਲ ਚੋਣਾਂ ਬਾਬਤ ਸੰਪਰਕ ਕੀਤਾ ਜਾ ਸਕਦਾ ਹੈ | ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮਿਸ. ਅਪਨੀਤ ਰਿਆਤ 19 ਮਈ ਤੱਕ ਬਤੌਰ ਜਨਰਲ ਆਬਜ਼ਰਵਰ ਤਾਇਨਾਤ ਰਹਿਣਗੇ ਅਤੇ ਇਸ ਤੋਂ ਬਾਅਦ ਮਿਤੀ 24 ਮਈ ਤੋਂ 29 ਮਈ ਤੱਕ ਆਈ.ਏ.ਐੱਸ. ਅਧਿਕਾਰੀ ਰਿਸ਼ੀ ਪਾਲ ਸਿੰਘ ਜ਼ਿਲ੍ਹੇ ਵਿਚ ਬਤੌਰ ਜਨਰਲ ਆਬਜ਼ਰਵਰ ਤਾਇਨਾਤ ਰਹਿਣਗੇ |
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮ... ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।