10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਸਾਲ 2026-27 ਸੰਬੰਧੀ ਪ੍ਰੋਸਪੈਕਟ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ ਲਈ ਸਾਂਝਾ ਪ੍ਰੋਸਪੈਕਟ ਜਾਰੀ ਕਰਦੇ ਹੋਏ ਉਪ ਕੁਲਪਤੀ ਡਾ. ਜਗਦੀਪ ਸਿੰਘ ਤੇ ਹੋਰ ਪ੍ਰਬੰਧਕ | ਅਜੀਤ ਤਸਵੀਰ <br/> 17-05-2026
ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਾਲ 2026-27 ਸਬੰਧੀ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ ਲਈ ਸਾਂਝਾ ਪ੍ਰੋਸਪੈਕਟ ਜਾਰੀ ਕਰ ਦਿੱਤਾ ਗਿਆ ਹੈ | ਇਸ ਪ੍ਰੋਸਪੈਕਟ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰਇੰਦਰ ਸਿੰਘ, ਵਿੱਤ ਅਫ਼ਸਰ ਡਾ. ਬੀ.ਬੀ. ਸਿੰਗਲਾ ਅਤੇ ਸਮੂਹ ਕਾਂਸਟੀਚੂਐਂਟ ਕਾਲਜਾਂ ਦੇ ਪਿ੍ੰਸੀਪਲ ਮੌਜੂਦ ਰਹੇ | ਇਹ ਕਾਂਸਟੀਚੂਐਂਟ ਕਾਲਜ ਪੰਜਾਬ ਦੇ ਮਾਲਵਾ ਖੇਤਰ ਦੇ ਵੱਖ-ਵੱਖ ਪੇਂਡੂ ਖੇਤਰਾਂ ਵਿਚ ਖੋਲ੍ਹੇ ਗਏ ਹਨ ਤਾਂ ਜੋ ਇਨ੍ਹਾਂ ਇਲਾਕਿਆਂ ਵਿਚ ਪੇਂਡੂ ਅਤੇ ਗ਼ਰੀਬ ਵਰਗ ਦੇ ਵਿਦਿਆਰਥੀਆਂ ਨੂੰ ਵਧੀਆ ਤੇ ਸਸਤੀ ਸਿੱਖਿਆ ਮੁਹੱਈਆ ਕਾਰਵਾਈ ਜਾ ਸਕੇ | ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਦੇ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਇਹ ਕਾਲਜ ਜ਼ਿਲ੍ਹੇ ਵਿਚ ਇਕਲੌਤਾ ਸਰਕਾਰੀ ਕਾਲਜ ਹੈ, ਜੋ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਖੇ ਨਵੇਂ ਸੈਸ਼ਨ ਲਈ ਬੀ.ਏ, ਬੀ.ਕਾਮ, ਬੀ.ਸੀ.ਏ, ਬੀ.ਬੀ.ਏ ਅਤੇ ਬੀ.ਐਸ.ਸੀ (ਨਾਨ-ਮੈਡੀਕਲ) ਅਤੇ ਵੱਖ-ਵੱਖ ਪੋਸਟ ਗ੍ਰੈਜੂਏਟ ਕੋਰਸ ਚੱਲ ਰਹੇ ਹਨ | ਕਾਲਜ ਦਾ ਪੜ੍ਹਾਈ ਦੇ ਨਾਲ-ਨਾਲ ਵੱਖੋ ਵੱਖ ਕਿਸਮ ਦੀਆਂ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਪ੍ਰਦਰਸ਼ਨ ਬਹੁਤ ਬਿਹਤਰ ਰਿਹਾ ਹੈ | ਕਾਲਜ ਵਿਖੇ ਐਨ.ਐਸ.ਐਸ ਦੇ ਦੋ ਯੂਨਿਟ ਚੱਲ ਰਹੇ ਹਨ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਪਿਊਟਰ, ਫਿਜ਼ਿਕਸ, ਕੈਮਿਸਟਰੀ ਲੈਬ, ਕੰਟੀਨ ਅਤੇ ਆਧੁਨਿਕ ਲਾਇਬਰੇਰੀ ਵਰਗੀਆਂ ਸਹੂਲਤਾਂ ਹਨ | ਐਸ.ਸੀ, ਬੀ.ਸੀ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦੇ ਨਿਯਮਾਂ ਅਧੀਨ ਵੱਖ-ਵੱਖ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ- ਚੀਮਾ, ਗਰਗ ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।