ਅਮਲੋਹ, 16 ਮਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਨਗਰ ਕੌਂਸਲ ਮੰਡੀ ਗੋਬਿੰਦਗੜ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ ਕੋਲ ਜਮਾਂ ਕਰਵਾਏ ਗਏ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅਤੇ ਸੂਬਾ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ ਖ਼ਾਸ ਤੌਰ 'ਤੇ ਮੌਜੂਦ ਰਹੇ | ਨਾਮਜ਼ਦਗੀ ਦਾਖਲ ਕਰਨ ਦੌਰਾਨ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਸਿੰਘ ਚੀਮਾ ਅਤੇ ਪ੍ਰਦੀਪ ਗਰਗ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ ਕਿਉਂਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ | ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨਾਂ ਦਾਅਵਾ ਕੀਤਾ ਕਿ ਮੰਡੀ ਗੋਬਿੰਦਗੜ ਦੇ ਲੋਕ ਭਾਜਪਾ ਨੂੰ ਪੂਰਾ ਸਮਰਥਨ ਦੇ ਰਹੇ ਹਨ | ਆਗੂਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਉਮੀਦਵਾਰਾਂ ਨੂੰ ਜਿਤਾ ਕੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ | ਇਸ ਮੌਕੇ ਤੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ |