ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅਖਰੀਲੇ ਦਿਨ ਜ਼ਿਲਾ ਫ਼ਤਹਿਗੜ ਸਾਹਿਬ ਅਧੀਨ ਪੈਂਦੀਆਂ 3 ਨਗਰ ਕੌਂਸਲਾਂ ਅਤੇ ਇਕ ਨਗਰ ਪੰਚਾਇਤ ਵਿਚ ਅੱਜ ਤੱਕ 512 ਉਮੀਦਵਾਰਾਂ ਵਲੋਂ ਆਪੋ-ਆਪਣੇ ਰਿਟਰਨਿੰਗ ਅਫਸਰਾਂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਮੰਡੀ ਗੋਬਿੰਦਗੜ ਦੇ 29 ਵਾਰਡਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਜੋਂ 208 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਦਕਿ ਸਰਹਿੰਦ-ਫ਼ਤਿਹਗੜ ਸਾਹਿਬ ਦੇ ਕੁਲ 23 ਵਾਰਡਾਂ ਲਈ 158, ਬੱਸੀ ਪਠਾਣਾਂ ਤੋਂ 89 ਅਤੇ ਨਗਰ ਪੰਚਾਇਤ ਖਮਾਣੋਂ ਤੋਂ 57 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗ਼ਜ਼ ਵਾਪਸ ਲੈ ਸਕਣਗੇ | ਉਨਾਂ ਦੱਸਿਆ ਕਿ 26 ਮਈ ਨੰੂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਬੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ