10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਖਮਾਣੋਂ ਵਿਖੇ ਰਾਜਪਾਲ ਅਤੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਦਾਣਾ ਮੰਡੀ ਖਮਾਣੋਂ ਵਿਖੇ ਕਿਸਾਨ ਪੰਜਾਬ ਦੇ ਰਾਜਪਾਲ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ | ਤਸਵੀਰ: ਜੋਗਿੰਦਰ ਪਾਲ <br/> 17-05-2026
ਖਮਾਣੋਂ, 16 ਮਈ (ਜੋਗਿੰਦਰ ਪਾਲ)-ਸੰਯੁਕਤ ਕਿਸਾਨ ਮੋਰਚਾ ਦੇ ਹੁਕਮਾਂ ਅਨੁਸਾਰ ਦਾਣਾ ਮੰਡੀ ਖਮਾਣੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਦਫ਼ਤਰ ਵਿਖੇ ਯੂਨੀਅਨ ਦੇ ਅਹੁਦੇਦਾਰ ਅਤੇ ਵਰਕਰ ਇਕੱਠੇ ਹੋਏ | ਬੀਤੇ ਕੱਲ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਰੋਸ ਵਿਚ ਮੋਹਾਲੀ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਚੰਡੀਗੜ ਬਾਰਡਰ 'ਤੇ ਜਲ ਤੋਪਾਂ ਅਤੇ ਅੱਥਰੂ ਗੈਸ ਨਾਲ ਹਮਲਾ ਕਰਨ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਵਿਚ ਰਾਜਪਾਲ ਅਤੇ ਭਾਜਪਾ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ | ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਰੋਸ ਵਜੋਂ ਦਾਣਾ ਮੰਡੀ ਖਮਾਣੋਂ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਚੰਡੀਗੜ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ ਅਤੇ ਇਹ ਪੰਜਾਬ ਦੀ ਰਾਜਧਾਨੀ ਹੈ ਅਤੇ ਕਿਸਾਨਾਂ ਨੂੰ ਚੰਡੀਗੜ ਵਿਚ ਵੀ ਵੜਨ ਨਹੀਂ ਦਿੱਤਾ ਜਾਂਦਾ |
ਉਨਾਂ ਉੱਤੇ ਪਾਣੀ ਦੀਆਂ ਬੁਛਾਰਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ | ਆਗੂਆਂ ਨੇ ਕਿਹਾ ਕਿ ਵੱਡੀ ਸਾਜਿਸ਼ ਦੇ ਅਧੀਨ ਬੀ. ਬੀ.ਐਮ.ਬੀ. (ਭਾਖੜਾ) ਦਾ ਕੰਟਰੋਲ ਵੀ ਸੈਂਟਰ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ ਹੈ | ਇਸ ਮੌਕੇ ਕਸ਼ਮੀਰਾ ਸਿੰਘ ਜ਼ਿਲਾ ਪ੍ਰਧਾਨ, ਮੇਜਰ ਸਿੰਘ ਭੜੀ ਬਲਾਕ ਪ੍ਰਧਾਨ, ਕਿਰਪਾਲ ਸਿੰਘ ਬਦੇਸ਼ਾ, ਸਰਬਜੀਤ ਸਿੰਘ ਅਮਰਾਲਾ, ਜਗਤਾਰ ਸਿੰਘ ਮਹੇਸ਼ਪੁਰਾ, ਮੇਜਰ ਸਿੰਘ ਬਰਵਾਲੀ, ਬਚਿੱਤਰ ਸਿੰਘ ਰਾਣਵਾਂ, ਲਖਬੀਰ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ ਜਟਾਣਾ, ਪਵਨਜੀਤ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਰਾਣਵਾਂ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' 'ਚ ਉੱਠਣ ਲੱਗੇ ਬਗ਼ਾਵਤ ਦੇ ਸੁਰ, ਕੀ ਪਾਰਟੀ ਰੁੱਸੇ ਆਗੂਆਂ ਤੇ ਵਰਕਰਾਂ ਨੂੰ ਮਨਾ ਸਕੇਗੀ? ਅਗਲੀ ਖ਼ਬਰ ਸ਼ਹਿਰ ਦੇ ਸਮਾਜ ਸੇਵਕਾਂ ਵਲੋਂ ਅਮਲੋਹ ਬਾਈਪਾਸ 'ਚ ਪਏ ਡੂੰਘੇ ਖੱਡਿਆਂ ਨੂੰ ਪੱਲਿਓਾ ਪੈਸਾ ਤੇ ਸਮਾਂ ਖ਼ਰਚ ਕਰ ਕੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।