10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਸਲ੍ਹਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

ਅਜੀਤ ਡੈਸਕ 17-05-2026
ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 26 ਮਈ ਨੂੰ ਹੋਣ ਵਾਲੀਆਂ ਮਿਊਾਸੀਪਲ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ, ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਚੋਣਾਂ ਦੌਰਾਨ ਲੜਾਈ ਝਗੜੇ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪੋ- ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ | ਇਸ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਮਿਤੀ 31 ਮਈ 2026 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ <br/> ਅਗਲੀ ਖ਼ਬਰ ਸ਼ਹਿਰ ਦੇ ਸਮਾਜ ਸੇਵਕਾਂ ਵਲੋਂ ਅਮਲੋਹ ਬਾਈਪਾਸ 'ਚ ਪਏ ਡੂੰਘੇ ਖੱਡਿਆਂ ਨੂੰ ਪੱਲਿਓਾ ਪੈਸਾ ਤੇ ਸਮਾਂ ਖ਼ਰਚ ਕਰ ਕੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।