11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ੰਭੂ ਪੁਲਿਸ ਵਲੋਂ 23 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 17-05-2026
ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਨਾਕਾਬੰਦੀ ਦੋਰਾਨ ਇਕ ਵਿਅਕਤੀ ਨੂੰ 23 ਹਜਾਰ 300 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ 'ਤੇ ਪਿੰਡ ਮਹਿਮਦਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੋਰਾਨ ਇਕ ਵਿਅਕਤੀ ਨਾਕੇ ਨੇੜੇ ਪੈਦਲ ਆਇਆ | ਜਿਸ 'ਤੇ ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 25 ਹਜਾਰ 300 ਖੁਲ੍ਹੀਆਂ ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ | ਥਾਣਾ ਸ਼ੰਭੂ ਦੀ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਗੋਵਿੰਦ ਪ੍ਰਸਾਦ ਪੁਲਿਸ ਨਿਵਾਸ ਅਗਰਵਾਲ ਵਾਸੀ ਕਮਲਾ ਨਗਰ ਜ਼ਿਲ੍ਹਾ ਆਗਰਾ ਉੱਤਰ ਪ੍ਰਦੇਸ਼ ਵਜੋਂ ਦੱਸੀ | ਸ਼ੰਭੂ ਪੁਲਿਸ ਨੇ ਗੋਵਿੰਦ ਪ੍ਰਸਾਦ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਰਾਜਪਾਲ ਦੇ ਪੁਤਲੇ ਫੂਕੇ ਅਗਲੀ ਖ਼ਬਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।