11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਲੋਕ ਅਦਾਲਤ ਦਾ ਕੀਤਾ ਦੌਰਾ

ਰਿਮਟ ਕਾਲਜ ਦੇ ਵਿਦਿਆਰਥੀ ਲੋਕ ਅਦਾਲਤ ਦੌਰਾਨ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 17-05-2026
ਫ਼ਤਹਿਗੜ੍ਹ ਸਾਹਿਬ , 16 ਮਈ (ਮਨਪ੍ਰੀਤ ਸਿੰਘ)-ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਦੇ ਵਿਦਿਆਰਥੀਆਂ ਨੇ ਝਗੜੇ ਦੇ ਨਿਪਟਾਰੇ ਲਈ ਵਿਹਾਰਕ ਜਾਣਕਾਰੀ ਪ੍ਰਾਪਤ ਕਰਨ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਾਰਵਾਈਆਂ ਨੂੰ ਦੇਖਿਆ ਅਤੇ ਲੋਕ ਅਦਾਲਤਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ | ਵਿਦਿਆਰਥੀਆਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਚੌਹਾਨ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੇ ਕਾਨੂੰਨੀ ਸਹਾਇਤਾ ਸੇਵਾਵਾਂ ਅਤੇ ਪਹੰੁਚਣਯੋਗ ਨਿਆਂ ਦੀ ਮਹੱਤਤਾ ਬਾਰੇ ਦੱਸਿਆ | ਇਸ ਦੌਰੇ ਨੇ ਵਿਦਿਆਰਥੀਆਂ ਨੂੰ ਅਸਲ-ਸੰਸਾਰ ਦੀਆਂ ਕਾਨੂੰਨੀ ਪ੍ਰਕਿਰਿਆਵਾਂ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ |
ਪਿਛਲੀ ਖ਼ਬਰ 'ਆਪ' ਦੇ ਇਸ਼ਾਰੇ 'ਤੇ ਪ੍ਰਸ਼ਾਸਨ ਕਰ ਰਿਹਾ ਚੋਣਾਂ ਵਿਚ ਪੱਖਪਾਤ-ਰਾਜੂ ਖੰਨਾ ਅਗਲੀ ਖ਼ਬਰ ਤੂਫ਼ਾਨ ਤੇ ਅਸਮਾਨੀ ਬਿਜਲੀ ਨਾਲ ਪੋਲਟਰੀ ਫਾਰਮ ਤਬਾਹ, ਲਗਭਗ 25 ਲੱਖ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।