11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਦੇ ਇਸ਼ਾਰੇ 'ਤੇ ਪ੍ਰਸ਼ਾਸਨ ਕਰ ਰਿਹਾ ਚੋਣਾਂ ਵਿਚ ਪੱਖਪਾਤ-ਰਾਜੂ ਖੰਨਾ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਪਾਰਟੀ ਉਮੀਦਵਾਰਾਂ ਵਜੋਂ ਐਸ ਡੀ ਐਮ ਅਮਲੋਹ ਕੋਲ ਕਾਗ਼ਜ਼ ਦਾਖਲ ਕਰਨ ਜਾਣ ਸਮੇਂ ਪਾਰਟੀ ਦੇ ਦਫ਼ਤਰ ਵਿਚ | ਤਸਵੀਰ: ਕੇਵਲ ਸਿੰਘ <br/> 17-05-2026
ਅਮਲੋਹ, 16 ਮਈ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਨਗਰ ਕੌਂਸਲ ਮੰਡੀ ਗੋਬਿੰਦਗੜ ਦੀ ਚੋਣ ਲੜ ਰਹੇ ਪਾਰਟੀ ਉਮੀਦਵਾਰਾਂ ਨੇ ਲਗਾਤਾਰ ਦੂਜੇ ਦਿਨ ਵੀ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਪੱਖਪਾਤ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ 'ਆਪ' ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣ ਦੀ ਬਜਾਏ ਵਿਰੋਧੀ ਉਮੀਦਵਾਰਾਂ ਨਾਲ ਹਰ ਪੱਧਰ ਤੇ ਧੱਕੇਸ਼ਾਹੀ ਕਰ ਰਹੀ ਹੈ | ਰਾਜੂ ਖੰਨਾ ਨੇ ਦੱਸਿਆ ਕਿ ਨਗਰ ਕੌਂਸਲ ਗੋਬਿੰਦਗੜ ਦੇ ਅਧਿਕਾਰੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣਾਂ ਲਈ ਜ਼ਰੂਰੀ ਐਨ.ਓ.ਸੀ.ਦੇਣ ਦੇ ਨਾਂ 'ਤੇ ਬੁਰੀ ਤਰਾਂ ਪਰੇਸ਼ਾਨ ਕੀਤਾ ਗਿਆ, ਜਦੋਂ ਕਿ ਦੂਜੇ ਪਾਸੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ 'ਆਪ' ਦੇ ਉਮੀਦਵਾਰਾਂ ਨੂੰ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਗਈਆਂ | ਉਨਾਂ ਕਿਹਾ ਕਿ ਅਧਿਕਾਰੀਆਂ ਨੇ ਖੁਦ ਸੱਤਾਧਾਰੀ ਉਮੀਦਵਾਰਾਂ ਦੇ ਘਰਾਂ ਵਿਚ ਜਾ ਕੇ ਉਨਾਂ ਦੇ ਚੋਣ ਫਾਰਮ ਭਰੇ ਅਤੇ ਹਰ ਤਰਾਂ ਦੀ ਐਨ.ਓ.ਸੀ. ਖੁਦ ਉਨਾਂ ਦੇ ਘਰਾਂ ਤੱਕ ਪਹੁੰਚਾਈ | ਉਨਾਂ ਕਿਹਾ ਕਿ ਇਕ ਤਾਂ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਕਾਗ਼ਜ਼ ਦਾਖਲ ਕਰਨ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ ਸੀ, ਉੱਪਰੋਂ ਸਰਕਾਰੀ ਅਧਿਕਾਰੀਆਂ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗ਼ਜ਼ ਪੂਰੇ ਕਰਨ ਦੇ ਬਹਾਨੇ ਦਫ਼ਤਰਾਂ ਦੇ ਚੱਕਰ ਕਟਵਾ ਕੇ ਬੁਰੀ ਤਰਾਂ ਖ਼ੱਜਲ਼-ਖ਼ੁਆਰ ਕੀਤਾ | ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਗੋਬਿੰਦਗ• ਦੇ ਸਰਵਪੱਖੀ ਵਿਕਾਸ ਲਈ ਹਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ | ਇਸ ਮੌਕੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਲਈ ਜ਼ਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਜ਼ਿਲਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜੁਨ ਸਿੰਘ, ਕੰਵਲਜੀਤ ਸਿੰਘ ਗਿੱਲ, ਭਾਰਤ ਭੂਸ਼ਨ ਟੋਨੀ, ਕੁਲਵਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਨੋਨੀ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਸੁਰਜੀਤ ਸਿੰਘ ਬਰੌਂਗਾ, ਗੁਰਕੀਰਤ ਸਿੰਘ ਪਨਾਗ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਸੋਮਨਾਥ ਅਜਨਾਲੀ, ਨਾਜ਼ਰ ਸਿੰਘ, ਬਿਕਰਮ ਸਿੰਘ, ਹਰਪਾਲ ਸਿੰਘ, ਹਰਪਾਲ ਸਿੰਘ ਨਸਰਾਲੀ, ਹਰਪਿੰਦਰ ਸਿੰਘ ਭੂਰਾ, ਹਰਮੀਤ ਸਿੰਘ ਖਾਲਸਾ, ਪਿ੍ੰਸ ਛੱਤਵਾਲ, ਰਘਬੀਰ ਸਿੰਘ ਕੁੰਭੜਾ, ਬਲਜੀਤ ਸਿੰਘ ਰਹਿਲ ਅਤੇ ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਪਿੰਡ ਹਵਾਰਾ ਵਾਸੀਆਂ ਨੇ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਲੋਕ ਅਦਾਲਤ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।