11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਪਿੰਡ ਹਵਾਰਾ ਵਾਸੀਆਂ ਨੇ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 17-05-2026
ਖਮਾਣੋਂ, 16 ਮਈ (ਜੋਗਿੰਦਰ ਪਾਲ)-ਪਿੰਡ ਵਾਸੀਆਂ ਅਤੇ ਸੂਬੇਦਾਰ ਨਾਜ਼ਰ ਸਿੰਘ ਵਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਮੰਗ ਪੱਤਰ ਦਿੱਤਾ ਗਿਆ | ਚੇਅਰਮੈਨ ਬਰਸਟ ਨੇ ਮੌਕੇ 'ਤੇ ਹੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪਿੰਡ ਹਵਾਰਾ ਨੂੰ ਲੌਕ ਟਾਈਲਾਂ ਨਾਲ ਨਵੀਂ ਫਿਰਨੀ ਸੜਕ ਦੀ ਉਸਾਰੀ ਲਈ ਚੱਲ ਰਹੇ ਸੜਕ ਵਿਕਾਸ ਕੰਮਾਂ ਵਿਚ ਸ਼ਾਮਿਲ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ 'ਤੇ ਪਾਣੀ ਖੜ੍ਹਾ ਰਹਿਣ ਕਾਰਨ ਮੈਟਲ ਰੋਡ ਵਾਰ-ਵਾਰ ਟੁੱਟ ਜਾਂਦੀ ਹੈ | ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਸੜਕ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ | ਪਿੰਡ ਵਾਸੀਆਂ ਨੇ ਚੇਅਰਮੈਨ ਬਰਸਟ ਅਤੇ ਹੋਰ 'ਆਪ' ਆਗੂਆਂ ਤੇ ਸਰਕਾਰ ਦਾ ਮੰਗ ਮਨਜ਼ੂਰ ਕਰਨ ਤੇ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਐਡਵੋਕੇਟ ਗੁਰਦਿੱਤ ਸਿੰਘ ਭੰਗੂ, 'ਆਪ' ਯੂਥ ਦੇ ਆਗੂ ਅਤੇ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਜੀ.ਪੀ.ਐਸ. 'ਚ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਅਗਲੀ ਖ਼ਬਰ 'ਆਪ' ਦੇ ਇਸ਼ਾਰੇ 'ਤੇ ਪ੍ਰਸ਼ਾਸਨ ਕਰ ਰਿਹਾ ਚੋਣਾਂ ਵਿਚ ਪੱਖਪਾਤ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।