ਮੰਡੀ ਗੋਬਿੰਦਗੜ੍ਹ, 16 ਮਈ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਆਰਟਸ ਗਰੁੱਪ ਵਿਚ ਰਿਧੀ ਨੇ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਸ਼੍ਰੇਆ ਨੇ 95.2 ਅੰਕਾਂ ਨਾਲ ਦੂਜਾ ਅਤੇ ਖੁਸ਼ੀ ਨੇ 94.4 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਸੁਮਨਦੀਪ ਕੌਰ ਨੇ 96.8 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਦੀਪਾਂਸ਼ੀ ਨੇ 96.6 ਅੰਕਾਂ ਨਾਲ ਦੂਜਾ ਅਤੇ ਗੁਰਅੰਸ਼ ਕੌਰ ਲੋਟੇ ਨੇ 96.2 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ-ਮੈਡੀਕਲ ਗਰੁੱਪ ਵਿਚ ਆਰਿਅਨ ਭਸੀਨ ਨੇ 94.8 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਹਰਸ਼ਿਤਾ ਖਰੇ ਅਤੇ ਮਹਿਕਦੀਪ ਕੌਰ ਨੇ 91 ਅੰਕਾਂ ਨਾਲ ਦੂਜਾ ਤੇ ਅਕਸਾ ਭੰਡਾਰੀ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਮੈਡੀਕਲ ਗਰੁੱਪ ਵਿਚ ਜੈਸਮਨ ਸਿੰਘ ਮੱਕੜ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਲੀਨ ਕੌਰ ਨੇ 90.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਰਹਿਮਤ ਕੌਰ ਨੇ 85 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਕਮੇਟੀ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਜਿਤਾਉਂਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |