12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਦੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਨਗੇ-ਚੇਅਰਮੈਨ ਸਲਾਣਾ

ਅਜੀਤ ਡੈਸਕ 17-05-2026
ਅਮਲੋਹ, 16 ਮਈ (ਕੇਵਲ ਸਿੰਘ)-ਹਲਕਾ ਅਮਲੋਹ ਅਧੀਨ ਪੈਂਦੇ ਨਗਰ ਕੌਂਸਲ ਮੰਡੀ ਗੋਬਿੰਦਗੜ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤਾਂ ਦਰਜ ਕਰਨਗੇ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਫ਼ਤਹਿਗੜ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਅੱਜ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ ਕੋਲ ਦਾਖਲ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵਲੋਂ ਵੀ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਚੇਅਰਮੈਨ ਸਲਾਣਾ ਨੇ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਹਰ ਉਮੀਦਵਾਰ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨਾਂ ਦਾਅਵਾ ਕੀਤਾ ਕਿ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਪਾਰਟੀ ਵੱਡੀ ਜਿੱਤ ਦਰਜ ਕਰੇਗੀ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਵੱਧ ਰਹੀ ਲੋਕਪਿ੍ਯਤਾ ਤੋਂ 'ਆਪ' ਸਰਕਾਰ ਘਬਰਾਈ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਆਮ ਚੋਣ ਲਈ 387 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।