13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਸੁੰਦਰ ਦਾਸ ਦੀ 46ਵੀਂ ਬਰਸੀ ਮਨਾਈ

ਪਿੰਡ ਧਰਮਗੜ੍ਹ ਧਾਰਮਿਕ ਸਮਾਗਮ ਮੌਕੇ ਢਾਡੀ ਜਥੇ ਗੁਰੂਆਂ ਦੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕਰਦੇ ਹੋਏ | ਅਜੀਤ ਤਸਵੀਰ <br/> 17-05-2026
ਬਨੂੜ, 16 ਦਸੰਬਰ (ਭੁਪਿੰਦਰ ਸਿੰਘ)-ਪਿੰਡ ਧਰਮਗੜ੍ਹ ਵਿਖੇ ਮੜ੍ਹ ਕੁਟਿਆ ਦੇ ਪਹਿਲੇ ਮੁੱਖ ਸੇਵਾਦਾਰ ਸੰਤ ਬਾਬਾ ਸੁੰਦਰ ਦਾਸ ਦੀ 46ਵੀਂ ਬਰਸੀ ਮਨਾਈ ਗਈ | ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਇਲਾਕੇ ਦੀ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੜ੍ਹ ਕੁਟੀਆ ਵਿਚ ਕਰਵਾਏ ਸਮਾਗਮ ਦੌਰਾਨ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਥੇ ਨੇ ਗੁਰੂਆਂ ਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਪੁੱਜੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਇੰਸਪੈਕਟਰ ਮਹਿੰਦਰ ਸਿੰਘ, ਭਾਈ ਅਵਤਾਰ ਸਿੰਘ ਧਰਮਗੜ੍ਹ, ਬਸਪਾ ਆਗੂ ਜਗਜੀਤ ਸਿੰਘ ਛੜਬੜ, ਅਮਰੀਕ ਸਿੰਘ, ਗੁਰਚਰਨ ਸਿੰਘ ਮਮੋਲੀ ਨੇ ਬਾਬਾ ਸੁੰਦਰ ਦਾਸ ਨੇ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਪਾਏ ਯੋਗਦਾਨ ਬਦਲੇ ਯਾਦ ਕੀਤਾ ਗਿਆ | ਅੰਤ ਮੜ੍ਹ ਕੁਟਿਆ ਦੇ ਸੇਵਾਦਾਰ ਬਾਬਾ ਗੁਰਚਰਨ ਦਾਸ ਨੇ ਸਾਰਿਆਂ ਦਾ ਸਹਿਯੋਗ ਬਦਲੇ ਧੰਨਵਾਦ ਕੀਤਾ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਸੰਤ ਬਾਬਾ ਸੁੰਦਰ ਦਾਸ ਦੀ 46ਵੀਂ ਬਰਸੀ ਮਨਾਈ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਗਵਰਨਰ ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।