18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਚੋਣ ਤਹਿਸੀਲਦਾਰ

ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਬਲਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜੂਨ ਨੂੰ ਐਸ.ਆਈ.ਆਰ. ਸ਼ੁਰੂ ਹੋ ਰਹੀ ਹੈ | ਇਸ ਸਬੰਧੀ ਹਰੇਕ ਪੋਲਿੰਗ ਸਟੇਸ਼ਨ 'ਤੇ ਬੀ.ਐਲ.ਏ ਲਗਾਏ ਜਾਣੇ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਲੋਂ ਚੋਣ ਤਹਿਸੀਲਦਾਰ ਨਿਰਮਲਾ ਰਾਣੀ ਨੇ ਇਕ ਪੈੱ੍ਰਸ ਬਿਆਨ ਰਾਹੀਂ ਮੀਡੀਆ ਨਾਲ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਜਨਵਰੀ 2003 ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ | ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਐਸ.ਆਰ.ਆਈ. ਦੇ ਕੰਮ ਨੂੰ ਹੋਰ ਸੁਖਾਵੇਂ ਤਰੀਕੇ ਨੇਪਰੇ ਚੜ੍ਹਾਇਆ ਜਾ ਸਕੇ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧਾਂਦਲੀਆਂ ਦਾ ਸ਼ਹਿਰਾਂ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗ... ਅਗਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਵਿਚ ਕਰਵਾਈ ਗਈ ਸਪੈਸ਼ਲ ਪੂਲ ਗਤੀਵਿਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।