17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਾਬਕਾ ਪ੍ਰਧਾਨ ਭੱਟੀ ਨੇ ਭਖਾਈ ਚੋਣ ਮੁਹਿੰਮ, ਵਾਰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ

ਅਜੀਤ ਡੈਸਕ 21-05-2026
ਨਾਭਾ, 20 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਮੁਹੱਲਾ ਹੀਰਾ ਮਹਿਲ ਸਥਿਤ ਵਾਰਡ ਨੰਬਰ 5 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਤਪਾਲ ਕੌਰ ਭੱਟੀ ਦੇ ਪਤੀ ਗੁਰਬਖਸੀਸ ਸਿੰਘ ਭੱਟੀ ਸਾਬਕਾ ਪ੍ਰਧਾਨ ਨਗਰ ਕੌਂਸਲ ਵਲੋਂ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਗਈ ਹੈ, ਜਿਸ ਦੌਰਾਨ ਵਾਰਡ ਵਾਸੀਆਂ ਵਲੋਂ ਪੱਟੀ ਪਰਿਵਾਰ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ | ਸਾਬਕਾ ਪ੍ਰਧਾਨ ਭੱਟੀ ਨੇ ਵਾਰਡ ਨੰਬਰ 5 ਵਿਚ ਡੋਰ-ਟੂ-ਡੋਰ ਦੌਰਾਨ ਵੋਟਰਾਂ ਨੂੰ ਮਿਲਣ ਉਪਰੰਤ ਕਿਹਾ ਕਿ ਉਹ ਵਿਕਾਸ ਦੇ ਕੰਮਾਂ ਨੂੰ ਲੈ ਕੇ ਆਪਣੀ ਚੋਣ ਲੜ ਰਹੇ ਹਨ ਕਿਉਂ ਜੋ ਉਨ੍ਹਾਂ ਨੇ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਪਣੇ ਵਾਰਡ ਦੇ ਵਿਕਾਸ ਕਾਰਜ ਕਰਵਾਏ ਹਨ | ਇਸ ਮੌਕੇ ਵੱਡੀ ਗਿਣਤੀ 'ਚ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਵਾਰਡ ਨੰ. 21 ਤੋਂ ਉਮੀਦਵਾਰ ਜਤਿੰਦਰ ਕੌਰ ਬਾਤਿਸ਼ ਦੇ ਹੱਕ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਗ਼ੈਰ ਪ੍ਰਮਾਣਿਤ ਜਥੇਬੰਦੀਆਂ ਦੇ ਬੰਦ ਦਾ ਸੱਦਾ ਰਿਹਾ ਬੇਅਸਰ- ਚੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।