17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲੋਕ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਵਾਲੇ ਕਾਂਗਰਸੀ ਉਮੀਦਵਾਰਾਂ ਨੂੰ ਕਰਾਰੀ ਮਾਤ ਦੇਣਗੇ- ਵਿਧਾਇਕ ਰਾਏ

ਅਜੀਤ ਡੈਸਕ 21-05-2026
ਫ਼ਤਹਿਗੜ੍ਹ ਸਾਹਿਬ, 20 ਮਈ (ਮਨਪ੍ਰੀਤ ਸਿੰਘ)-ਨਗਰ ਕੌਂਸਲ ਚੋਣਾਂ ਹਲਕੇ ਦੇ ਲੋਕ ਉਨ੍ਹਾਂ ਉਮੀਦਵਾਰਾਂ ਨੂੰ ਹੀ ਵੋਟਾਂ ਪਾਉਣ, ਜਿਨ੍ਹਾਂ ਵਲੋਂ ਵਾਰਡਾਂ 'ਚ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਆਮ ਆਦਮੀ ਪਾਰਟੀ ਦੁਆਰਾ ਹਲਕੇ 'ਚ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਦੁਆਰਾ ਵਿਕਾਸ ਕਾਰਜਾਂ 'ਚ ਹਮੇਸ਼ਾ ਅੜਿੱਕਾ ਲਗਾਇਆ ਗਿਆ ਹੈ, ਜਿਨ੍ਹਾਂ ਸਦਕਾ ਉਨ੍ਹਾਂ ਦੇ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ ਤੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਕਰਾਰੀ ਮਾਤ ਦਾ ਸਾਹਮਣਾ ਕਰਨਾ ਪਵੇਗਾ |
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਾਰਡ ਨੰ. 5 ਤੋਂ ਉਮੀਦਵਾਰ ਅਕਸ਼ਪ੍ਰੀਤ ਕੌਰ ਪਤਨੀ ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਦੁਆਰਾ ਹਰ ਸਮੇਂ ਸ਼ਹਿਰ ਦੇ ਵਿਕਾਸ 'ਚ ਅੜਿੱਕਾ ਪਾਇਆ ਜਾਂਦਾ ਰਿਹਾ ਹੈ, ਜਿਨ੍ਹਾਂ ਸਦਕਾ ਵਾਰਡਾਂ ਦੇ ਜ਼ਿਆਦਾਤਰ ਵਿਕਾਸ ਕਾਰਜ ਰੁਕੇ ਹੋਏ ਸਨ, ਪਰ ਹੁਣ ਜਦੋਂ ਨਗਰ ਕੌਂਸਲ 'ਚ 'ਆਪ' ਦੇ ਕੌਂਸਲਰਾਂ ਦਾ ਕੋਰਮ ਪੂਰਾ ਹੋਵੇਗਾ ਤਾਂ ਵਾਰਡਾਂ ਦੇ ਰੁਕੇ ਹੋਏ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਹੋਣਗੇ ਤੇ ਸ਼ਹਿਰ ਵਾਸੀਆਂ ਨੂੰ ਹੋਰ ਜ਼ਿਆਦਾ ਸਹੂਲਤਾਂ ਮਿਲਣਗੀਆਂ | ਉਨ੍ਹਾਂ ਵਾਰਡ ਨੰ. 5 ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰ ਅਕਸ਼ਪ੍ਰੀਤ ਕੌਰ ਨੂੰ ਵੱਡੀ ਜਿੱਤ ਦਿਵਾਉਣ ਤਾਂ ਜੋ ਇਸ ਵਾਰਡ ਦੀ ਨੁਹਾਰ ਨੂੰ ਹੋਰ ਬਦਲਿਆ ਜਾ ਸਕੇ | ਇਸ ਮੌਕੇ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਸੋਹਨ ਸਿੰਘ, ਜਸਪ੍ਰੀਤ ਸਿੰਘ, ਕਾਲਾ ਡਾਕਟਰ, ਕੇਸਰ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਰੀਨਾ ਰਾਣੀ, ਮਨਦੀਪ ਸਿੰਘ ਪੋਲਾ, ਮੇਹਰਪਾਲ ਵਿੱਕੀ, ਹਰਭਜਨ ਗੱਡੂ, ਹੈਪੀ, ਜਸਵੀਰ ਚੱਢਾ, ਭਾਗ ਸਿੰਘ ਭਾਗੀ, ਰੁਪਿੰਦਰ ਸਿੰਘ ਜੱਲ•ਾ, ਹਰਪ੍ਰੀਤ ਬੱਤਰਾ, ਸੰਦੀਪ ਗੁਰਾਇਆ, ਪਰਮਿੰਦਰ ਸਰਪੰਚ ਆਦਿ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਦੀ ਤਰੱਕੀ ਅਤੇ ਸਮੱਸਿਆ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ- ਰਾਜੂ ਖੰਨਾ ਅਗਲੀ ਖ਼ਬਰ 'ਆਪ' ਨੇ ਹਮੇਸ਼ਾ ਆਪਣੇ ਜੁਝਾਰੂ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਸਨਮਾਨਿਆ ਹੈ- ਅਜੈ ਸਿੰਘ ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।