11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ. 20 ਤੋਂ ਬਲਜਿੰਦਰ ਸਿੰਘ ਸੋਹਲ ਦੇ ਹੱਕ ਵਿਚ ਕੀਤੀ ਭਰਵੀਂ ਮੀਟਿੰਗ

ਅਜੀਤ ਡੈਸਕ 22-05-2026
ਮੰਡੀ ਗੋਬਿੰਦਗੜ੍ਹ, 21 ਮਈ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ ਸ਼ਹਿਰ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ਼ ਕਰਵਾ ਕੇ ਹਰ ਵੋਟਰ ਅੱਗੇ ਲੈ ਕੇ ਆਵੇ | ਇਸ ਗੱਲ ਦਾ ਪ੍ਰਗਟਾਵਾ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਵਾਰਡ ਨੰਬਰ. 20 ਤੋਂ ਚੋਣ ਲੜ ਰਹੇ ਪਾਰਟੀ ਉਮੀਦਵਾਰ ਬਲਜਿੰਦਰ ਸਿੰਘ ਸੋਹਲ ਦੇ ਹੱਕ ਵਿਚ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ | ਰਾਜੂ ਖੰਨਾ ਨੇ ਕਿਹਾ ਕਿ ਅੱਜ ਮੰਡੀ ਗੋਬਿੰਦਗੜ ਸ਼ਹਿਰ ਦੇ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿੱਤਾਂ ਦਰਜ਼ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਨਗਰ ਕੌਂਸਲ 'ਚੋਂ ਭਿ੍ਸ਼ਟਾਚਾਰ ਨੂੰ ਜੜੋਂ ਪੁੱਟਿਆ ਜਾਵੇ |
ਉਨਾਂ ਕਿਹਾ ਕਿ ਜਿੱਥੇ ਇਸ ਨਗਰ ਕੌਂਸਲ ਵਿਚ ਕਾਂਗਰਸ ਸਮੇਂ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਹੋਇਆ, ਉੱਥੇ ਮੌਜੂਦਾ 'ਆਪ' ਸਰਕਾਰ ਵਲੋਂ ਵੀ ਵਿਕਾਸ ਦੇ ਨਾਂਅ 'ਤੇ ਨਗਰ ਕੌਂਸਲ ਮੰਡੀ ਗੋਬਿੰਦਗੜ ਨੂੰ ਦੋਵੇਂ ਹੱਥੀ ਲੁੱਟਿਆਂ ਜਾ ਰਿਹਾ ਹੈ | ਰਾਜੂ ਖੰਨਾ ਨੇ ਵਾਰਡ ਨੰਬਰ. 20 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਮਾਨਦਾਰ, ਸੇਵਾ ਨੂੰ ਸਮਰਪਿਤ ਉਮੀਦਵਾਰ ਬਲਜਿੰਦਰ ਸਿੰਘ ਸੋਹਲ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਨੂੰ ਜ਼ਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ•ਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ, ਜ਼ਿਲਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਨ ਟੋਨੀ, ਬਾਬਾ ਨਿਸ਼ਾਨ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਨੇ ਜਿੱਥੇ ਸੰਬੋਧਨ ਕੀਤਾ, ਉੱਥੇ ਵਾਰਡ ਵਾਸੀਆਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਉਮੀਦਵਾਰ ਬਲਜਿੰਦਰ ਸਿੰਘ ਸੋਹਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ 'ਤੇ ਜ਼ਿਲ•ਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰੁਜਨ ਸਿੰਘ, ਪ੍ਰਧਾਨ ਰੌਸ਼ਨ ਸਿੰਘ ਮੰਡੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਬਿਕਰਮ ਸਿੰਘ ਬੀਕਾ, ਹਰਪਾਲ ਸਿੰਘ ਮੱਗੋ, ਨਸੀਬ ਸਿੰਘ ਸੀਬਾ ਅਤੇ ਜਗਦੇਵ ਸਿੰਘ ਜੱਗੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਜਨਗਣਨਾ ਡਿਊਟੀ ਤੋਂ ਵਾਪਸ ਆ ਰਹੀ ਅਧਿਆਪਕਾ ਅਤੇ ਉਸ ਦਾ ਪੁੱਤਰ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।