11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਰਹਿੰਦ ਦੀ ਪੁਲਿਸ ਪਾਰਟੀ ਦੁਆਰਾ ਚਾਵਲਾ ਚੌਂਕ ਸਰਹਿੰਦ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਪੁਲਿਸ ਨੂੰ ਸੂਚਨਾ ਮਿਲੀ ਕਿ ਪ੍ਰਨੀਤ ਸਿੰਘ ਨਾਮ ਦਾ ਇਕ ਵਿਅਕਤੀ ਜੋਕਿ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਤੇ ਅੱਜ ਵੀ ਮੋਹਾਲੀ ਸਾਈਡ ਤੋਂ ਮੋਟਰਸਾਈਕਲ ਚੋਰੀ ਕਰਕੇ ਭਾਦਸੋਂ ਸਾਈਡ ਨੂੰ ਜਾ ਰਿਹਾ ਹੈ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਜਾ ਸਕਦਾ ਹੈ, ਜਿਸ ਤੇ ਪੁਲਿਸ ਪਾਰਟੀ ਦੁਆਰਾ ਤਰਖਾਣ ਮਾਜਰਾ ਟੀ.ਪੁਆਇੰਟ ਤੇ ਨਾਕਾਬੰਦੀ ਕਰ ਉਕਤ ਵਿਅਕਤੀ ਨੂੰ ਕਥਿਤ ਤੌਰ 'ਤੇ ਮੋਟਰਸਾਈਕਲ ਨੰਬਰ ਪੀ.ਬੀ 65 ਬੀਜੀ 7563 ਸਮੇਤ ਕਾਬੂ ਕੀਤਾ ਗਿਆ | ਪੁਲਿਸ ਨੂੰ ਉਕਤ ਵਿਅਕਤੀ ਦੀ ਪਹਿਚਾਣ ਪ੍ਰਨੀਤ ਸਿੰਘ ਵਾਸੀ ਪਿੰਡ ਰੰਘੇੜਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ, ਜਿਸ ਤੇ ਪੁਲਿਸ ਨੇ ਮੁਕੱਦਮਾ ਨੰ. 110 ਧਾਰਾ 303 (2) ਬੀ.ਐਨ.ਐਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੂਰੇ ਪੰਜਾਬ 'ਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਅੱਜ ਖ਼ਤਮ ਅਗਲੀ ਖ਼ਬਰ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਟੀਕਾਕਰਨ ਕਰਵਾਇਆ ਜਾਵੇ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।