09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ-ਲਾਡਪੁਰ, ਕੋਟਲੀ, ਬਾਗੜੀਆ

ਅਜੀਤ ਡੈਸਕ 22-05-2026
ਅਮਲੋਹ, 21 ਮਈ (ਕੇਵਲ ਸਿੰਘ)-ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਅਮਨ ਲਾਡਪੁਰ, ਰਣਜੀਤ ਸਿੰਘ ਕੋਟਲੀ ਅਤੇ ਰਣਧੀਰ ਸਿੰਘ ਬਾਗੜੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅਧੀਨ ਪੈਂਦੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਚੋਣਾਂ ਵਿਚ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮਜ਼ਬੂਤ ਅਤੇ ਇਮਾਨਦਾਰ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ | ਉਨ੍ਹਾਂ ਦੱਸਿਆ ਕਿ ਕਾਕਾ ਰਣਦੀਪ ਸਿੰਘ ਨਾਭਾ ਖ਼ੁਦ ਵੀ ਦਿਨ-ਰਾਤ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨ ਅਤੇ ਹਰ ਵਾਰਡ ਵਿਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਲਈ ਭਾਰੀ ਉਤਸ਼ਾਹ ਅਤੇ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਸ਼ਹਿਰ ਦੀ ਤਰੱਕੀ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਜਿੱਤ ਤੋਂ ਬਾਅਦ ਅਧੂਰੇ ਕੰਮਾਂ ਨੂੰ ਪੂਰਾ ਕਰ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਰਾਏ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।