09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਚੋਣਾਂ 'ਚ ਜਿੱਤ ਤੋਂ ਬਾਅਦ ਅਧੂਰੇ ਕੰਮਾਂ ਨੂੰ ਪੂਰਾ ਕਰ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਰਾਏ

ਅਜੀਤ ਡੈਸਕ 22-05-2026
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸਰਹਿੰਦ ਦੇ ਵਾਰਡ ਨੰਬਰ. 10 ਤੋਂ ਉਮੀਦਵਾਰ ਪਵੇਲ ਹਾਂਡਾ ਦੇ ਦਫ਼ਤਰ ਦਾ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਰਾਏ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਕਾਸ ਦੇ ਨਾਮ 'ਤੇ ਵੋਟਾਂ ਦੀ ਮੰਗ ਕਰ ਰਹੇ ਹਨ, ਕਿਉਂਕਿ ਪਿਛਲੇ 4 ਸਾਲਾਂ ਦੌਰਾਨ 'ਆਪ' ਦੁਆਰਾ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਭਾਵੇਂ ਕਿ ਨਗਰ ਕੌਂਸਲ ਸਰਹਿੰਦ 'ਚ ਕਾਂਗਰਸ ਪਾਰਟੀ ਦੇ ਕੌਂਸਲਰਾਂ ਦਾ ਬਹੁਮਤ ਸੀ ਤੇ ਉਨ੍ਹਾਂ ਦੁਆਰਾ ਲਗਾਤਾਰ ਵਿਕਾਸ ਕਾਰਜਾਂ 'ਚ ਅੜਿੱਕਾ ਪਾਇਆ ਜਾਂਦਾ ਸੀ, ਪਰ ਇਸ ਦੇ ਬਾਵਜੂਦ 'ਆਪ' ਦੇ ਉਮੀਦਵਾਰਾਂ ਵਲੋਂ ਲਗਾਤਾਰ ਆਪਣੇ-ਆਪਣੇ ਵਾਰਡਾਂ 'ਚ ਵਿਕਾਸ ਕਾਰਜ ਕਰਵਾਏ ਗਏ ਤੇ ਹੁਣ ਜਦੋਂ 'ਆਪ' ਦੇ ਉਮੀਦਵਾਰ ਜਿੱਤ ਕੇ ਨਗਰ ਕੌਂਸਲ 'ਚ ਕੋਰਮ ਪੂਰਾ ਕਰਨਗੇ ਤਾਂ ਰਹਿੰਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਤੇ ਸ਼ਹਿਰ ਦੀ ਨੁਹਾਰ ਨੂੰ ਬਦਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ 'ਆਪ' ਦੇ ਉਮੀਦਵਾਰਾਂ ਨੂੰ ਵੱਡਾ ਫ਼ਤਵਾ ਦੇ ਕੇ ਜਿਤਾਉਣ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਮੋਹਿਤ ਸੂਦ, ਪਰਵੀਨ ਕੁਮਾਰ, ਨਿਤਿਸ਼, ਹਰੀਸ਼ ਪੁਰੀ, ਸੁਰਿੰਦਰ ਕੁਮਾਰ, ਹਰਪ੍ਰੀਤ ਸਿੰਘ ਬੰਟੀ, ਚੂੰਹੜ ਸਿੰਘ, ਬੱਬਲਦੀਪ ਟੀਟੂ, ਕ੍ਰਿਪਾਲ ਸਿੰਘ ਅਤੇ ਦਰਸ਼ਨ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ. 13 'ਚ ਸ਼ਿਲਪਾ ਲੋਧੀ ਦੇ ਹੱਕ 'ਚ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਜ਼ੋਰਦਾਰ ਚੋਣ ਪ੍ਰਚਾਰ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਹਰ ਵੋਟਰ ਤੱਕ ਪਹੁੰਚ ਕੀਤੀ ਜਾਵੇਗੀ-ਲਾਡਪੁਰ, ਕੋਟਲੀ, ਬਾਗੜੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।