13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੁਸਲਿਮ ਭਾਈਚਾਰੇ ਨੇ ਵਾਰਡ ਨੰ. 9 ਤੋਂ ਕਾਂਗਰਸ ਪਾਰਟੀ ਦੀ ਮੋਨਿਕਾ ਗਿੱਲ ਨੂੰ ਦਿੱਤਾ ਭਰਵਾਂ ਸਮਰਥਨ

ਵਾਰਡ ਨੰ. 9 ਤੋਂ ਉਮੀਦਵਾਰ ਮੋਨਿਕਾ ਗਿੱਲ ਦੇ ਹੱਕ 'ਚ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਤੇ ਵੱਡੀ ਗਿਣਤੀ ਵਿਚ ਮੌਜੂਦ ਵੋਟਰ ਅਤੇ ਆਗੂ | ਅਜੀਤ ਤਸਵੀਰ <br/> 25-05-2026
ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਤਹਿਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵਾਰਡ ਨੰ. 9 ਤੋਂ ਕਾਂਗਰਸ ਦੀ ਉਮੀਦਵਾਰ ਮੋਨਿਕਾ ਗਿੱਲ ਦੇ ਹੱਕ 'ਚ ਇਕ ਵਿਸ਼ਾਲ ਚੋਣ ਜਲਸਾ ਕੀਤਾ ਗਿਆ | ਜਲਸੇ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਇਕ ਵੱਡੀ ਰੈਲੀ ਦਾ ਰੂਪ ਦੇ ਦਿੱਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੇਗੀ | ਉਨ੍ਹਾਂ ਅਪੀਲ ਕੀਤੀ ਕਿ ਲੋਕ ਕਾਂਗਰਸੀ ਉਮੀਦਵਾਰਾਂ 'ਤੇ ਵਿਸ਼ਵਾਸ ਜਤਾਉਣ ਤਾਂ ਜੋ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਸਕੇ | ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਵੀ ਮੋਨਿਕਾ ਗਿੱਲ ਦੇ ਹੱਕ ਵਿਚ ਖੁੱਲ੍ਹ ਕੇ ਸਮਰਥਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਭ ਭਾਈ ਚਾਰਿਆਂ ਨੂੰ ਇਕੱਠੇ ਲੈ ਕੇ ਚੱਲਣ ਦੀ ਰਾਜਨੀਤੀ ਕੀਤੀ ਹੈ, ਜਿਸ ਕਾਰਨ ਉਹ ਮੋਨਿਕਾ ਗਿੱਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪੂਰਾ ਸਹਿਯੋਗ ਦੇਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਸਾਬਕਾ ਕੌਂਸਲਰ ਕੁਲਦੀਪ ਕੌਰ ਗਿੱਲ, ਵਾਰਡ ਨੰ. 8 ਤੋਂ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ, ਵਪਾਰ ਮੰਡਲ ਦੇ ਚੇਅਰਮੈਨ ਗੁਰਸ਼ਰਨ ਸਿੰਘ ਬਿੱਟੂ, ਅੰਮਿ੍ਤਪਾਲ ਸਿੰਘ ਨੀਟੂ, ਸ਼ਾਹਬਾਜ਼ ਸਿੰਘ ਨਾਗਰਾ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਨਦੀਪ ਸਿੰਘ ਭੀਮਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਮਹਿੰਦਰ ਸਿੰਘ ਮਾਨ ਰਿਟਾਇਰਡ ਬੀ.ਪੀ.ਈ.ਓ., ਗੁਰਲਾਲ ਸਿੰਘ ਲਾਲੀ, ਹਰਦੀਪ ਸਿੰਘ ਵਜੀਰਾਬਾਦ, ਸਾਬਕਾ ਸਰਪੰਚ ਐਡਵੋਕੇਟ ਧਰਮਿੰਦਰ ਸਿੰਘ ਨਬੀਪੁਰ, ਗੁਰਭੇਜ ਸਿੰਘ ਰਾਏ, ਧਰਮਿੰਦਰ ਸਿੰਘ ਵਜੀਰਾਬਾਦ, ਸੁਖਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਅਮਰਗੜ੍ਹ, ਹਰਿੰਦਰ ਸਿੰਘ ਮੂਲੇਪੁਰ, ਹਰਦੇਵ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੈਦਪੁਰਾ, ਇੰਦਰਜੀਤ ਸਿੰਘ ਬੀਬੀਪੁਰ, ਧਰਮਿੰਦਰ ਸਿੰਘ ਬਾਲਪੁਰ, ਅਵਤਾਰ ਸਿੰਘ ਹੱਲੋਤਾਲੀ,ਪਰਮਜੀਤ ਸਿੰਘ ਪੰਮੀ, ਹਰਚਰਨ ਸਿੰਘ ਨਾਗਰਾ, ਅਕਰਮ ਖਾਨ ਸਮੇਤ ਵੱਡੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਆਗੂ ਸ਼ਾਮਿਲ ਸਨ |
ਪਿਛਲੀ ਖ਼ਬਰ ਉਲੰਪਿਕ ਸੋਨ ਤਗਮਾ ਜੇਤੂ ਅਰਜੁਨ ਚੀਮਾ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਅਤੇ ਕੇਦਾਰਨਾਥ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਸਮੱਗਰੀ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।