13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਭਖਾਈ ਸ਼ਵੇਤਾ ਵਰਮਾ ਦੀ ਚੋਣ ਪ੍ਰਚਾਰ ਮੁਹਿੰਮ

ਅਜੀਤ ਡੈਸਕ 25-05-2026
ਪਾਤੜਾਂ, 24 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਪਾਤੜਾਂ ਦੇ ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਵੇਤਾ ਵਰਮਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਵਾਰਡ ਅੰਦਰ ਵੱਖ-ਵੱਖ ਮੁਹੱਲਿਆਂ 'ਚ ਚੋਣ ਸਭਾਵਾਂ ਕੀਤੀਆਂ ਜਾ ਰਹੀਆਂ ਹਨ | ਅਕਾਲੀ ਉਮੀਦਵਾਰ ਸ਼ਵੇਤਾ ਵਰਮਾ ਦੇ ਹੱਕ 'ਚ ਕੀਤੀ ਗਈ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਪਾਤੜਾਂ ਸ਼ਹਿਰ ਅੰਦਰ ਵਿਕਾਸ ਦੇ ਜਿੰਨੇ ਵੀ ਵੱਡੇ ਕੰਮ ਹੋਏ ਹਨ | ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਿਨਾਂ ਕਿਸੇ ਵੀ ਸਰਕਾਰ ਨੇ ਪਾਤੜਾਂ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ | ਜਥੇਦਾਰ ਲਾਲਵਾ ਨੇ ਕਿਹਾ ਕਿ ਸ਼ਵੇਤਾ ਵਰਮਾ ਪੜ੍ਹੀ ਲਿਖੀ ਅਤੇ ਮਿਹਨਤੀ ਵਰਕਰ ਹੈ | ਇਸ ਲਈ ਵਾਰਡ ਦੀ ਤਰੱਕੀ ਅਤੇ ਸਿਰਫ ਪੱਖੀ ਵਿਕਾਸ ਲਈ ਸ਼ਵੇਤਾ ਵਰਮਾ ਨੂੰ ਵੱਡੀ ਲੀਡ ਨਾਲ ਜਿਤਾਓ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਵਾਰਡ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਚੋਣ ਪ੍ਰਚਾਰ ਦੇ ਅਖਰੀਲੇ ਦਿਨ ਧਰਮਵੀਰ ਗਾਂਧੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਅਗਲੀ ਖ਼ਬਰ ਪੰਜਾਬ ਸਰਕਾਰ ਗਊ ਸੈੱਸ ਦਾ ਪੈਸਾ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਵਰਤੇ-ਗੁਰਮੁੱਖ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।