26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਿੰਡ ਡਡਹੇੜੀ ’ਚ ਨਹਿਰੀ ਪਾਣੀ ਨੇ ਕਿਸਾਨ ਦੀ ਡੋਬੀ 3 ਏਕੜ ਝੋਨੇ ਦੀ ਫ਼ਸਲ

ਅਜੀਤ ਡੈਸਕ 01-07-2026
ਮੰਡੀ ਗੋਬਿੰਦਗੜ੍ਹ, 30 ਜੂਨ (ਇਕਬਾਲਦੀਪ ਸੰਧੂ)-ਪਿੰਡ ਡਡਹੇੜੀ ਦੇ ਕਿਸਾਨ ਸੁਖਦੇਵ ਸਿੰਘ ਦੀ ਕਰੀਬ 6 ਏਕੜ ਜ਼ਮੀਨ ’ਚੋਂ 3 ਏਕੜ ਝੋਨੇ ਦੀ ਫ਼ਸਲ ਨਹਿਰੀ ਪਾਣੀ ਕਾਰਨ ਡੁੱਬ ਗਈ। ਪੀੜਤ ਕਿਸਾਨ ਨੇ ਦੋਸ਼ ਲਗਾਇਆ ਕਿ ਇਕ ਹਫ਼ਤਾ ਪਹਿਲਾਂ ਹੀ ਸਬੰਧਿਤ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੀ ਸਮੱਸਿਆ ਬਾਰੇ ਜਾਣੂ ਕਰਵਾ ਦਿੱਤਾ ਗਿਆ ਸੀ, ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ। ਸੁਖਦੇਵ ਸਿੰਘ ਨਾਮਕ ਕਿਸਾਨ ਦੇ ਅਨੁਸਾਰ ਮੰਗਲਵਾਰ ਸਵੇਰੇ ਅਚਾਨਕ ਨਹਿਰ ਦਾ ਪਾਣੀ ਖੇਤਾਂ ਵਿਚ ਦਾਖਲ ਹੋ ਗਿਆ, ਜਿਸ ਕਾਰਨ 3 ਕਿੱਲੇ ਵਿਚ ਲੱਗੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈ। ਜਦ ਇਸ ਘਟਨਾ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸੇ ਵੀ ਅਧਿਕਾਰੀ ਨੇ ਫ਼ੋਨ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਨੇ ਸਰਕਾਰ ਅਤੇ ਨਹਿਰੀ ਵਿਭਾਗ ਤੋਂ ਮੰਗ ਕੀਤੀ ਕਿ ਡੁੱਬੀ ਹੋਈ ਫ਼ਸਲ ਦਾ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਨਹਿਰੀ ਪਾਣੀ ਦੀ ਵੰਡ ਅਤੇ ਨਿਕਾਸੀ ਪ੍ਰਣਾਲੀ ਨੂੰ ਪੱਕੇ ਤੌਰ ’ਤੇ ਦਰੁਸਤ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਕਿਸਾਨ ਨੂੰ ਇਸ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇ ਕੇ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਜਦ ਡਿਪਟੀ ਕਮਿਸ਼ਨਰ ਨਾਲ ਸੰਪਰਕ ਕੀਤਾ ਗਿਆ ਤਾਂ ਸੰਪਰਕ ਨਹੀਂ ਹੋ ਸਕਿਆ।
ਪਿਛਲੀ ਖ਼ਬਰ ਖ਼ੁਦਾਈ ਦੌਰਾਨ ਦਰੱਖਤਾਂ ਦੀਆਂ ਜੜ੍ਹਾਂ ’ਚੋਂ ਮਿੱਟੀ ਪੁੱਟਣ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇ-ਡਾ. ਢੋਲੇਵਾਲ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਮੋੜਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।