08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਮ ਆਦਮੀ ਪਾਰਟੀ ਸਰਕਾਰ ਦੇ ਮਾਈਨਿੰਗ ਸੰਬੰਧੀ ਦਾਅਵੇ ਨਿਕਲੇ ਖੋਖਲੇ-ਜਥੇਦਾਰ ਰਿਆ, ਮਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਤੇ ਹਰਭਜਨ ਸਿੰਘ ਚਨਾਰਥਲ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਮਾਈਨਿੰਗ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਤੇ ਇਸ ਤੋਂ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਸਰਕਾਰ ਆਪਣੇ ਹੀ ਵਾਅਦਿਆਂ ’ਤੇ ਖਰੀ ਨਹੀਂ ਉਤਰ ਸਕੀ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਵਿਧਾਨ ਸਭਾ ਸੈਸ਼ਨ ਦੌਰਾਨ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਪੈਦਾ ਹੋਏ ਵਿਵਾਦ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਅਜੀਤ ਡੈਸਕ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਤੇ ਹਰਭਜਨ ਸਿੰਘ ਚਨਾਰਥਲ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਮਾਈਨਿੰਗ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਤੇ ਇਸ ਤੋਂ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਸਰਕਾਰ ਆਪਣੇ ਹੀ ਵਾਅਦਿਆਂ ’ਤੇ ਖਰੀ ਨਹੀਂ ਉਤਰ ਸਕੀ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਵਿਧਾਨ ਸਭਾ ਸੈਸ਼ਨ ਦੌਰਾਨ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਪੈਦਾ ਹੋਏ ਵਿਵਾਦ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਸਰਕਾਰ ਮਾਈਨਿੰਗ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਵਿਚ ਕਾਮਯਾਬ ਹੁੰਦੀ ਤਾਂ ਸੂਬੇ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਅਤੇ ਕਰਜ਼ਾ ਲੈਣ ਦੀ ਲੋੜ ਨਾ ਪੈਂਦੀ। ਜਥੇਦਾਰ ਰਿਆ ਤੇ ਮਕਾਰੋਂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਦੀ ਬਜਾਏ ਲਗਾਤਾਰ ਕਰਜ਼ੇ ਲੈ ਕੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿਚ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਦਾ ਖ਼ਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ ਤੇ ਪੰਜਾਬ ਦੇ ਲੋਕਾਂ ’ਤੇ ਵਾਧੂ ਟੈਕਸਾਂ ਤੇ ਹੋਰ ਆਰਥਿਕ ਬੋਝ ਦਾ ਖ਼ਤਰਾ ਵਧੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਈਨਿੰਗ ਪ੍ਰਣਾਲੀ ’ਚ ਪੂਰੀ ਪਾਰਦਰਸ਼ਤਾ ਲਿਆਵੇ, ਨਾਜਾਇਜ਼ ਮਾਈਨਿੰਗ ’ਤੇ ਸਖ਼ਤੀ ਨਾਲ ਰੋਕ ਲਗਾਏ, ਸੂਬੇ ਦੀ ਆਮਦਨ ਵਧਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਅਤੇ ਵਾਰ-ਵਾਰ ਕਰਜ਼ੇ ਲੈਣ ਦੀ ਨੀਤੀ ਤੋਂ ਗੁਰੇਜ਼ ਕਰੇ। ਇਸ ਮੌਕੇ ਜਸਵੰਤ ਸਿੰਘ ਮੰਡੋਫ਼ਲ, ਨੰਬਰਦਾਰ ਨਵਜੋਤ ਸਿੰਘ, ਕਸ਼ਮੀਰਾ ਸਿੰਘ ਰਾਣਵਾਂ ਵੀ ਹਾਜ਼ਰ ਸਨ .
ਪਿਛਲੀ ਖ਼ਬਰ ਮਹੀਨਾਵਾਰ ਮੀਟਿੰਗ ’ਚ ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿਚ ਸੈਫਰੋਨਾਈਟਸ ਨੇ ਚਮਕਾਇਆ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।