08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਹੀਨਾਵਾਰ ਮੀਟਿੰਗ ’ਚ ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ.

ਅਜੀਤ ਡੈਸਕ 08-08-2026
ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਕੱਜਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਚੋਣ ਮੈਨੀਫੈਸਟੋ ’ਚ ਨੰਬਰਦਾਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਮੰਗਾਂ ਸੰਬੰਧੀ ਕਿਹਾ ਕਿ ਪੰਜਾਬ ਸਰਕਾਰ ਨੇ ਨੰਬਰਦਾਰਾਂ ਦਾ ਮਾਣ-ਭੱਤਾ ਦੁੱਗਣਾ ਕਰਨ, ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਬਣਾਉਣ, ਬੱਸ ਸਫ਼ਰ ਮੁਫ਼ਤ ਕਰਨ, 10 ਲੱਖ ਦਾ ਬੀਮਾ ਸਰਕਾਰ ਦੁਆਰਾ ਕਰਨ, ਤਹਿਸੀਲ ਕੰਪਲੈਕਸ ’ਚ ਨੰਬਰਦਾਰਾਂ ਲਈ ਬੈਠਣ ਦੇ ਯੋਗ ਪ੍ਰਬੰਧ ਕਰਨ ਤੇ ਟੋਲ ਪਲਾਜ਼ਾ ਦੀ ਸਹੂਲਤ ਨੂੰ ਮੁਫ਼ਤ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਇਸ ਮੌਕੇ ਮਨਜੀਤ ਸਿੰਘ ਕੱਜਲ ਮਾਜਰਾ ਪ੍ਰਧਾਨ, ਜਸਵਿੰਦਰ ਸਿੰਘ ਮਹਿਦੂਦਾਂ ਕਾਰਜਕਾਰੀ ਪ੍ਰਧਾਨ, ਪ੍ਰੀਤਮ ਸਿੰਘ ਧੂੰਦਾ, ਬਿੱਕਰ ਸਿੰਘ, ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ ਉਦਲਪੁਰ ਅਤੇ ਅਵਨਿੰਦਰ ਸਿੰਘ ਬਸੀ ਪਠਾਣਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵਲੋਂ ਪਹਿਲਾ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਰਕਾਰ ਦੇ ਮਾਈਨਿੰਗ ਸੰਬੰਧੀ ਦਾਅਵੇ ਨਿਕਲੇ ਖੋਖਲੇ-ਜਥੇਦਾਰ ਰਿਆ, ਮਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।