08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਿਦਿਆਰਥਣ ਤਨਵੀ ਗੁਲਾਟੀ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤਾ ਦੂਜਾ ਸਥਾਨ

ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ.

ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਨ ਵਾਲੀ ਪਾਈਨ ਗਰੋਵ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਤਨਵੀ ਗੁਲਾਟੀ ਆਪਣੇ ਸਨਮਾਨ ਨਾਲ। ਅਜੀਤ ਤਸਵੀਰ 08-08-2026
ਬਸੀ ਪਠਾਣਾਂ, 7 ਅਗਸਤ (ਰਾਜਿੰਦਰ ਸ਼ਰਮਾ, ਐਚ. ਐਸ. ਗੌਤਮ)-ਪਾਈਨ ਗਰੋਵ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਤਨਵੀ ਗੁਲਾਟੀ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਉਪਰਾਲੇ ਹੇਠ ਮੇਰਾ ਭਾਰਤ ਵਲੋਂ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਮੁਕਾਬਲੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਜਿਸ ਵਿਚ ਲੋਕ ਗੀਤ, ਨਾਚ, ਨੁੱਕੜ ਨਾਟਕ, ਪੇਂਟਿੰਗ, ਡਿਬੇਟ, ਸ਼ੋਰਟ ਫਿਲਮ, ਸਲੋਗਨ ਲਿਖਣਾ ਅਤੇ ਸਲੈਮ ਪੋਏਟਰੀ ਵਰਗੀਆਂ ਵੰਨਗੀਆਂ ਪ੍ਰਮੁੱਖ ਸਨ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਾਈਨ ਗਰੋਵ ਕਾਲਜ ਆਫ ਐਜੂਕੇਸ਼ਨ ਦੀ ਹੋਣਹਾਰ ਵਿਦਿਆਰਥਣ ਤਨਵੀ ਗੁਲਾਟੀ ਨੇ ਪੇਂਟਿੰਗ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਦਾ ਮੁੱਖ ਵਿਸ਼ਾ ਨਸ਼ਾ ਮੁਕਤ ਭਾਰਤ ਸੀ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਆਰਟ ਅਤੇ ਕਰਾਫਟ ਦੇ ਇੰਚਾਰਜ ਕੁਲਦੀਪ ਕੌਰ ਦੀ ਅਗਵਾਈ ਵਿਚ ਤਨਵੀ ਗੁਲਾਟੀ ਨੇ ਆਪਣੀ ਕਲਾਤਮਕ ਯੋਗਤਾ, ਰਚਨਾਤਮਕ ਸੋਚ ਤੇ ਸਮਾਜਿਕ ਸਰੋਕਾਰਾਂ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਪੇਂਟਿੰਗ ਰਾਹੀਂ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੇ ਨਸ਼ਾ-ਮੁਕਤ ਭਾਰਤ ਦੇ ਸੁਪਨੇ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪੇਂਟਿੰਗ ਨੇ ਜੱਜਾਂ ਤੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ, ਜਿਸ ਦੇ ਨਤੀਜੇ ਵਜੋਂ ਉਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਵਿਜੈ ਕੁਮਾਰ ਕੌਸ਼ਲ ਨੇ ਤਨਵੀ ਗੁਲਾਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਲਾ ਸਿਰਫ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸਾਧਨ ਹੀ ਨਹੀਂ, ਸਗੋਂ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦਾ ਵੀ ਇਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਅੱਗੇ ਵੱਧਣ ਲਈ ਉਤਸ਼ਾਹਿਤ ਕਰਦਾ ਹੈ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ.ਵਿਕਾਸ ਕੌਸ਼ਲ ਤੇ ਸਮੂਹ ਸਟਾਫ ਨੇ ਵੀ ਤਨਵੀ ਗੁਲਾਟੀ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਰਾਜ ਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਕਾਲਜ ਦਾ ਨਾਂਅ ਹੋਰ ਉੱਚਾ ਕਰੇਗੀ।
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।