08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ

ਮੰਡੀ ਗੋਬਿੰਦਗੜ੍ਹ, 7 ਅਗਸਤ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਚੋਣ ਮੀਟਿੰਗ ਨਗਰ ਕੌਂਸਲ ਗੋਬਿੰਦਗੜ੍ਹ ਦੇ ਮੀਟਿੰਗ ਹਾਲ ਵਿਚ ਹੋਈ। ਜਿਸ ਦੌਰਾਨ ਸਰਬ ਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ।

ਅਜੀਤ ਡੈਸਕ 08-08-2026
ਮੰਡੀ ਗੋਬਿੰਦਗੜ੍ਹ, 7 ਅਗਸਤ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮੰਡੀ ਗੋਬਿੰਦਗੜ੍ਹ ਦੀ ਚੋਣ ਮੀਟਿੰਗ ਨਗਰ ਕੌਂਸਲ ਗੋਬਿੰਦਗੜ੍ਹ ਦੇ ਮੀਟਿੰਗ ਹਾਲ ਵਿਚ ਹੋਈ। ਜਿਸ ਦੌਰਾਨ ਸਰਬ ਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਚੋਣ ਮੀਟਿੰਗ ’ਚ ਵੱਡੀ ਗਿਣਤੀ ਵਿਚ ਵੱਖ-ਵੱਖ ਮੀਡੀਆ ਅਦਾਰਿਆਂ ਨਾਲ ਜੁੜੇ ਪੱਤਰਕਾਰ ਸ਼ਾਮਿਲ ਹੋਏ। ਇਸ ਮੌਕੇ ਪ੍ਰੈੱਸ ਕਲੱਬ ਦੇ ਪ੍ਰਧਾਨ ਦੇ ਅਹੁਦੇ ਲਈ ਸੀਨੀਅਰ ਪੱਤਰਕਾਰ ਮੁਕੇਸ਼ ਘਈ ਨੇ ਰਾਮਚੇਤ ਗੌੜ ਦਾ ਨਾਂਅ ਪੇਸ਼ ਕੀਤਾ, ਜਿਸ ਦੀ ਤਾਈਦ ਸੁਰੇਸ਼ ਸ਼ਰਮਾ ਨੇ ਕੀਤੀ ਅਤੇ ਸਮੂਹ ਮੈਂਬਰਾਂ ਨੇ ਸਹਿਮਤੀ ਜਤਾਉਂਦਿਆਂ ਰਾਮਚੇਤ ਗੌੜ ਨੂੰ ਪ੍ਰੈੱਸ ਕਲੱਬ ਦਾ ਪ੍ਰਧਾਨ ਚੁਣ ਲਿਆ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਅਹੁਦੇ ਲਈ ਬਲਜਿੰਦਰ ਸਿੰਘ ਨੇ ਇਕਬਾਲਦੀਪ ਸੰਧੂ ਦਾ ਨਾਂਅ ਪੇਸ਼ ਕੀਤਾ, ਜਿਸ ਦੀ ਤਾਈਦ ਮੁਖ਼ਤਿਆਰ ਸਿੰਘ ਤੇ ਹਿਤੇਸ਼ ਸ਼ਰਮਾ ਨੇ ਕੀਤੀ। ਸਰਬ ਸੰਮਤੀ ਨਾਲ ਇਕਬਾਲਦੀਪ ਸੰਧੂ ਨੂੰ ਜਨਰਲ ਸਕੱਤਰ ਚੁਣਿਆ ਗਿਆ। ਖ਼ਜ਼ਾਨਚੀ ਦੇ ਅਹੁਦੇ ਲਈ ਰਾਜੇਸ਼ ਸ਼ਰਮਾ ਨੇ ਹਿਤੇਸ਼ ਸ਼ਰਮਾ ਦੇ ਨਾਂਅ ਦੀ ਤਜਵੀਜ਼ ਪੇਸ਼ ਕੀਤੀ, ਜਿਸ ਦੀ ਤਾਈਦ ਗੁਰਪ੍ਰੀਤ ਸਿੰਘ ਮਹਿਕ ਨੇ ਕੀਤੀ। ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਹਿਤੇਸ਼ ਸ਼ਰਮਾ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਕਲੱਬ ਦਾ ਸਰਪ੍ਰਸਤ ਨਾਮਜ਼ਦ ਕੀਤਾ। ਮੀਟਿੰਗ ਦੌਰਾਨ ਬਲਜਿੰਦਰ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਸ਼ੁਤਰਾਣਾ ਦੇ ਨਾਮ ਦੀ ਤਜਵੀਜ਼ ਪੇਸ਼ ਕੀਤੀ, ਜਿਸ ਦੀ ਤਾਈਦ ਇਕਬਾਲਦੀਪ ਸੰਧੂ ਨੇ ਕੀਤੀ ਅਤੇ ਸਰਬਸੰਮਤੀ ਨਾਲ ਕੁਲਦੀਪ ਸਿੰਘ ਸ਼ੁਤਰਾਣਾ ਨੂੰ ਸੀਨੀਅਰ ਉਪ ਪ੍ਰਧਾਨ ਚੁਣਿਆ ਗਿਆ। ਅੰਤ ਵਿਚ ਹਾਊਸ ਵਲੋਂ ਬਾਕੀ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦੇ ਅਧਿਕਾਰ ਨਵ-ਨਿਯੁਕਤ ਪ੍ਰਧਾਨ ਨੂੰ ਦਿੱਤੇ ਗਏ। ਜਿਸ ਤੋਂ ਬਾਅਦ ਪ੍ਰਧਾਨ ਰਾਮਚੇਤ ਗੌੜ ਨੇ ਆਪਣੀ ਟੀਮ ਵਿਚ ਵਾਧਾ ਕਰਦੇ ਹੋਏ ਭੂਸ਼ਨ ਸੂਦ, ਗੁਰਪ੍ਰੀਤ ਸਿੰਘ ਮਹਿਕ, ਬਲਜਿੰਦਰ ਸਿੰਘ ਤੇ ਮੁਕੇਸ਼ ਘਈ ਨੂੰ ਕੱਲਬ ਡਾਇਰੈਕਟਰਾਂ ਵਿਚ ਸ਼ਾਮਿਲ ਕੀਤਾ। ਜਦਕਿ ਮੀਤ ਪ੍ਰਧਾਨ ਰਾਜੇਸ਼ ਸ਼ਰਮਾ, ਸੰਯੁਕਤ ਸਕੱਤਰ ਅਮਿਤ ਸ਼ਰਮਾ ਤੇ ਸੰਯੁਕਤ ਖ਼ਜ਼ਾਨਚੀ ਮਨੋਜ ਭੱਲਾ ਨੂੰ ਬਣਾਇਆ ਗਿਆ। ਇਸ ਮੌਕੇ ਨਵੀਂ ਕਾਰਜਕਾਰਨੀ ਦੀ ਚੋਣ ’ਤੇ ਸਮੂਹ ਮੈਂਬਰਾਂ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਕਲੱਬ ਦੀ ਚੜ੍ਹਦੀ ਕਲਾ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰੇਸ਼ ਸ਼ਰਮਾ, ਇੰਦਰਜੀਤ ਸਿੰਘ ਮੱਗੋਂ, ਲਖਬੀਰ ਸਿੰਘ ਲੱਕੀ, ਗੁਰਦੀਪ ਸਿੰਘ, ਗੁਰਭੇਜ ਸਿੰਘ ਰਾਜੂ, ਹਿਤੇਸ਼ ਗੁਪਤਾ, ਪ੍ਰਸ਼ੋਤਮ ਸ਼ਰਮਾ, ਮੁਖ਼ਤਿਆਰ ਸਿੰਘ, ਜਗਮੀਤ ਸਿੰਘ, ਹਰਜਿੰਦਰ ਧੀਮਾਨ, ਸੁਮਿਤ ਸ਼ਰਮਾ, ਜਗਦੀਸ਼ ਅਰੋੜਾ, ਭੁਪਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ। ਮੀਟਿੰਗ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਤੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਵੀਂ ਕਾਰਜਕਾਰਨੀ ਦਾ ਕਾਰਜਕਾਲ ਇਕ ਸਾਲ ਦਾ ਹੋਵੇਗਾ।
ਪਿਛਲੀ ਖ਼ਬਰ ਕਿਸਾਨ ਤੇ ਟਰੇਡ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ 10 ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫਲ ਬਣਾਉਣ ਦਾ ਲਿਆ ਅਹਿਦ ਅਗਲੀ ਖ਼ਬਰ ਏ. ਡੀ. ਸੀ. ਨੇ ਖੇਡ ਸਟੇਡੀਅਮ ਮਾਧੋਪੁਰ ਦਾ ਦੌਰਾ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।