‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮਾਂ ’ਚ ਹੋ ਰਹੇ ਇਕੱਠ ਪੰਜਾਬ ’ਚ ਮੁੜ ਕਾਂਗਰਸ ਸਰਕਾਰ ਦੇ ਸੰਕੇਤ-ਡਾ. ਢੋਲੇਵਾਲ
ਬਸੀ ਪਠਾਣਾਂ, 8 ਅਗਸਤ (ਰਜਿੰਦਰ ਸ਼ਰਮਾ)-ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮਾਂ ’ਚ ਹੋ ਰਹੇ ਵਿਸ਼ਾਲ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਦਿੰਦੇ ਹਨ ਕਿ ਪੰਜਾਬ ਦੇ ਲੋਕ ਸੂਬੇ ’ਚ ਮੁੜ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ.
ਬਸੀ ਪਠਾਣਾਂ, 8 ਅਗਸਤ (ਰਜਿੰਦਰ ਸ਼ਰਮਾ)-ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮਾਂ ’ਚ ਹੋ ਰਹੇ ਵਿਸ਼ਾਲ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਦਿੰਦੇ ਹਨ ਕਿ ਪੰਜਾਬ ਦੇ ਲੋਕ ਸੂਬੇ ’ਚ ਮੁੜ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਲਾਮਬੰਦੀ ਨੂੰ ਲੋਕਾਂ ਦੁਆਰਾ ਮਿਲ ਰਿਹਾ ਸਮਰਥਨ ਇਹ ਦਰਸਾਉਂਦਾ ਹੈ ਕਿ ਕਾਂਗਰਸ ਦੀ ਵਿਚਾਰਧਾਰਾ ਤੇ ਲੋਕ ਪੱਖੀ ਨੀਤੀਆਂ ਨੂੰ ਸੂਬੇ ਦੇ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ। ਡਾ. ਢੋਲੇਵਾਲ ਨੇ ਕਿਹਾ ਕਿ ਦੇਸ਼ ’ਚ ਰਾਹੁਲ ਗਾਂਧੀ ਵਲੋਂ ਭਾਜਪਾ ਦੇ ਕੁਸ਼ਾਸਨ, ਵਾਅਦਾ-ਖ਼ਿਲਾਫ਼ੀ, ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਛੇੜਛਾੜ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਜੋ ਸੰਘਰਸ਼ ਵਿੱਢਿਆ ਗਿਆ ਹੈ, ਉਸ ਦਾ ਅਸਰ ਹੁਣ ਜਨਤਾ ਵਿਚ ਸਪਸ਼ਟ ਤੌਰ ’ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਲੜਾਈ ਕਿਸੇ ਇਕ ਪਾਰਟੀ ਦੇ ਵਿਰੁੱਧ ਨਹੀਂ, ਸਗੋਂ ਲੋਕਤੰਤਰ, ਸੰਵਿਧਾਨ, ਸਮਾਜਿਕ ਨਿਆਂ ਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹੈ। ਡਾ. ਢੋਲੇਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦਾ ਆਮ ਨਾਗਰਿਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਚੋਣਾਂ ਦੀ ਤਿਆਰੀ ਨਹੀਂ ਕਰ ਰਹੀ, ਬਲਕਿ ਪਿੰਡ ਤੋਂ ਲੈ ਕੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਤੇ ਕਾਂਗਰਸੀ ਵਰਕਰਾਂ ਦੀ ਮਿਹਨਤ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗੀ।