09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਵਲੋਂ ਗੋਲਡਨ ਸਿਟੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਵਾਰਡ ਨੰਬਰ 8, ਗੋਲਡਨ ਸਿਟੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੌਂਸਲ ਪ੍ਰਧਾਨ ਆਸ਼ਾ ਰਾਣੀ ਤੇ ਮੁਹੱਲਾ ਨਿਵਾਸੀਆਂ ਦੁਆਰਾ ਕੀਤਾ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਨੁਹਾਰ ਬਦਲਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ।

ਅਜੀਤ ਡੈਸਕ 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਵਾਰਡ ਨੰਬਰ 8, ਗੋਲਡਨ ਸਿਟੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੌਂਸਲ ਪ੍ਰਧਾਨ ਆਸ਼ਾ ਰਾਣੀ ਤੇ ਮੁਹੱਲਾ ਨਿਵਾਸੀਆਂ ਦੁਆਰਾ ਕੀਤਾ। ਇਸ ਮੌਕੇ ਪ੍ਰਧਾਨ ਆਸ਼ਾ ਰਾਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਨੁਹਾਰ ਬਦਲਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਲਈ ਵਾਰਡ ਪੱਧਰ ਤੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਗੋਲਡਨ ਸਿਟੀ ਵਿਖੇ 17.39 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਗਲੀਆਂ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨੂੰ ਇੰਟਰਲਾਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾਵੇਗਾ। ਇਨ੍ਹਾਂ ਗਲੀਆਂ ਦੇ ਬਣਨ ਨਾਲ ਜਿਥੇ ਮੁਹੱਲਾ ਨਿਵਾਸੀਆਂ ਨੂੰ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ ਉਥੇ ਹੀ ਆਉਣਾ ਜਾਣਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਸ਼ਹਿਰਾਂ ਨੂੰ ਸੁੰਦਰ ਬਣਾਉਣ ਦੇ ਲਈ ਯਤਨ ਨਿਰੰਤਰ ਜਾਰੀ ਹਨ। ਪ੍ਰਧਾਨ ਨੇ ਦੱਸਿਆ ਕਿ ਹੁਣ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਵੀ ਖ਼ਤਮ ਹੋ ਗਈ ਹੈ, ਜਿਸ ਸਦਕਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦੁਬਾਰਾ ਕਾਇਮ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਰਡ ਇੰਚਾਰਜ ਬਲਵੀਰ ਸਿੰਘ ਸੋਢੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਜਰਨੈਲ ਸਿੰਘ, ਮਨਜੀਤ ਸਿੰਘ, ਪ੍ਰੀਤਮ ਸਿੰਘ, ਅਜੀਤ ਕੁਮਾਰ, ਉਦੇ ਰਾਜ, ਉਮੇਸ਼ ਸਾਹੂ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ-ਜਥੇਦਾਰ ਮੁਕਾਰੋਂਪੁਰ ਅਗਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮਾਂ ’ਚ ਹੋ ਰਹੇ ਇਕੱਠ ਪੰਜਾਬ ’ਚ ਮੁੜ ਕਾਂਗਰਸ ਸਰਕਾਰ ਦੇ ਸੰਕੇਤ-ਡਾ. ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।