10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹਲਕਾ ਨਾਭਾ ਦੀ ਸਰੈਣਦਾਸ ਕਾਲੋਨੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਨਾਭਾ, 9 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੀ ਪਤਨੀ ਹਰਜੀਤ ਕੌਰ ਨਾਲ ਸਥਾਨਕ ਸਰੈਣਦਾਸ ਕਾਲੋਨੀ ਵਿਖੇ ਨਗਰ ਦੀਆਂ ਰੇਨੂੰ ਰਾਣੀ ਤੇ ਰੌਸ਼ਨੀ ਦੇਵੀ ਦੀ ਅਗਵਾਈ ਹੇਠ ਪਿੰਡ ਦੀਆਂ ਕੁੜੀਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਤੀਆਂ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੀਆਂ ਕੁੜੀਆਂ ਵਲੋਂ ਗਿੱਧਾ ਤੇ ਬੋਲੀਆਂ ਪਾ ਕੇ ਇਹ ਤਿਉਹਾਰ ਨੱਚ-ਟੱਪ ਕੇ ਧੂਮਧਾਮ ਨਾਲ ਮਨਾਇਆ।

ਅਜੀਤ ਡੈਸਕ 10-08-2026
ਨਾਭਾ, 9 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੀ ਪਤਨੀ ਹਰਜੀਤ ਕੌਰ ਨਾਲ ਸਥਾਨਕ ਸਰੈਣਦਾਸ ਕਾਲੋਨੀ ਵਿਖੇ ਨਗਰ ਦੀਆਂ ਰੇਨੂੰ ਰਾਣੀ ਤੇ ਰੌਸ਼ਨੀ ਦੇਵੀ ਦੀ ਅਗਵਾਈ ਹੇਠ ਪਿੰਡ ਦੀਆਂ ਕੁੜੀਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਤੀਆਂ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੀਆਂ ਕੁੜੀਆਂ ਵਲੋਂ ਗਿੱਧਾ ਤੇ ਬੋਲੀਆਂ ਪਾ ਕੇ ਇਹ ਤਿਉਹਾਰ ਨੱਚ-ਟੱਪ ਕੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦੇ ਮੇਲੇ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪਿੰਡਾਂ ਤੇ ਸ਼ਹਿਰਾਂ ਵਿਚ ਤੀਆਂ ਦੇ ਮੇਲਿਆਂ ਵਿਚ ਮੁੜ ਤੋਂ ਰੌਣਕ ਪਰਤੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਵਧਾਉਣ ਲਈ ਅਜਿਹੇ ਉਪਰਾਲੇ ਹਰ ਸੰਸਥਾਵਾਂ ਨੂੰ ਕਰਨੇ ਚਾਹੀਦੇ ਹਨ। ਇਸ ਮੌਕੇ ਏਕਤਾ ਯੂਥ ਕਲੱਬ ਦੇ ਪ੍ਰਧਾਨ ਅਕਾਸ਼ ਕੁਮਾਰ ਗੋਲੂ, ਯੂਥ ਆਗੂ ਕ੍ਰਿਸ਼ਨ ਸਿੰਘ ਧਰਮਸੌਤ, ਸਰਪੰਚ ਰਣਜੀਤ ਸਿੰਘ, ਪੰਚ ਅਮਰੀਕ ਸਿੰਘ, ਜਸਕਰਨਵੀਰ ਸਿੰਘ ਤੇਜੇ, ਹਰਪ੍ਰੀਤ ਸਿੰਘ ਚੌਹਾਨ, ਹਰਜੀਤ ਸਿੰਘ ਹੈਪੀ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਾਵਣ ਮਹੀਨੇ ਦਾ ਰੂਹਾਨੀਅਤ ਤੇ ਸੱਭਿਆਚਾਰ ’ਚ ਵੱਡਾ ਮਹੱਤਵ-ਪ੍ਰੋ. ਅਮਨਦੀਪ ਕੌਰ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਲਿਖਿਆ ਪੱਤਰ ਸਵਾਗਤਯੋਗ-ਬਹਿਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।