11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2.

ਅਜੀਤ ਡੈਸਕ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮਹੀਨਾਵਾਰ ਮੀਟਿੰਗ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2.59 ਦਾ ਫੈਕਟਰ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਆਦਿ ਮੰਗਾਂ ਮੰਨਣ ਦੀ ਬਜਾਏ ਮੁਫ਼ਤ ਦੀਆਂ ਰਿਉੜੀਆਂ ਵੰਡ ਕੇ ਜਿਥੇ ਪੰਜਾਬ ਨੂੰ ਕੰਗਾਲ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਲੋਕਾਂ ਨੂੰ ਮੰਗਤੇ ਬਣਾ ਕੇ ਅਣਖ ਤੇ ਗ਼ੈਰਤ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਵਤੀਰੇ ਖ਼ਿਲਾਫ਼ 7 ਅਗਸਤ ਨੂੰ 3 9 ਸੈਕਟਰ ਚੰਡੀਗੜ੍ਹ ਦੀ ਦਾਣਾ ਮੰਡੀ ਵਿਖੇ ਕੀਤੇ ਲਾਮਿਸਾਲ ਇਕੱਠ ’ਤੇ ਤਸੱਲੀ ਪ੍ਰਗਟ ਕਰਦਿਆਂ ਪੈਨਸ਼ਨਰਾਂ ਨੇ ਸਾਲ 2027 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਪ੍ਰਣ ਦੁਹਰਾਇਆ। ਮੀਟਿੰਗ ’ਚ ਗੁਰਪਾਲ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਸਾਧੂ ਸਿੰਘ, ਗੁਰਚਰਨ ਸਿੰਘ, ਸੰਤੋਖ ਸਿੰਘ, ਨਰਿੰਦਰ ਕੁਮਾਰ ਨੇ ਵਿਚਾਰ ਰੱਖੇ। ਮੀਟਿੰਗ ਦੀ ਕਾਰਵਾਈ ਮਹਿੰਦਰਪਾਲ ਸਿੰਘ ਡਵੀਜ਼ਨ ਸਕੱਤਰ ਨੇ ਨਿਭਾਈ। ਅਖੀਰ ਵਿਚ ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਨੇ ਚੰਡੀਗੜ੍ਹ ਵਿਖੇ ਪੁਰ ਅਮਨ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਤੇ ਮਾਰੀਆਂ ਪਾਣੀ ਦੀਆ ਬੁਛਾੜਾਂ ਦੀ ਨਿੰਦਾ ਕਰਦਿਆਂ 27 ਅਗਸਤ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਪੈਨਸ਼ਨਰਾਂ ਨੂੰ ਅਪੀਲ ਕੀਤੀ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਦੇ ਦੋਹਰੇ ਮਾਪਦੰਡ ਬੇਨਕਾਬ-ਮੁਕਾਰੋਂਪੁਰ ਅਗਲੀ ਖ਼ਬਰ ਡੀ. ਬੀ. ਯੂ. ਵਲੋਂ ‘ਏਕ ਭਾਰਤ-ਸੇ੍ਸ਼ਠ ਭਾਰਤ’ ਦੀ ਭਾਵਨਾ ਨੂੰ ਸਿੱਖਿਆ, ਵਿਗਿਆਨ ਤੇ ਰਾਸ਼ਟਰੀ ਏਕਤਾ ਰਾਹੀਂ ਕੀਤਾ ਸਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।