12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਈ ਸਤਵੰਤ ਸਿੰਘ ਨੂੰ ਬਸੀ ਪਠਾਣਾਂ ਤੋਂ ਉਮੀਦਵਾਰ ਬਣਾਏ ਜਾਣ ਦਾ ਸਾਬਕਾ ਚੇਅਰਮੈਨ ਥਾਬਲਾਂ ਨੇ ਕੀਤਾ ਸਵਾਗਤ

ਬਸੀ ਪਠਾਣਾਂ, 11 ਅਗਸਤ (ਰਜਿੰਦਰ ਸ਼ਰਮਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਬਸੀ ਪਠਾਣਾਂ ਤੋਂ ਚੋਣ ਮੈਦਾਨ ’ਚ ਉਤਾਰਨ ਦੇ ਐਲਾਨ ਦਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਥਾਬਲਾ ਨੇ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ’ਚ ਪੰਥਕ ਅਤੇ ਲੋਕ ਪੱਖੀ ਸਿਆਸਤ ਨੂੰ ਹੋਰ ਮਜ਼ਬੂਤੀ ਮਿਲੇਗੀ।

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਥਾਬਲਾਂ ਭਾਈ ਸਤਵੰਤ ਸਿੰਘ ਨੂੰ ਹਲਕਾ ਬਸੀ ਪਠਾਣਾਂ ਤੋਂ ਚੋਣ ਮੈਦਾਨ ’ਚ ਉਤਾਰਨ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ, ਨਾਲ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ। ਅਜੀਤ ਤਸਵੀਰ 12-08-2026
ਬਸੀ ਪਠਾਣਾਂ, 11 ਅਗਸਤ (ਰਜਿੰਦਰ ਸ਼ਰਮਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਬਸੀ ਪਠਾਣਾਂ ਤੋਂ ਚੋਣ ਮੈਦਾਨ ’ਚ ਉਤਾਰਨ ਦੇ ਐਲਾਨ ਦਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਥਾਬਲਾ ਨੇ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ’ਚ ਪੰਥਕ ਅਤੇ ਲੋਕ ਪੱਖੀ ਸਿਆਸਤ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਾਈ ਸਤਵੰਤ ਸਿੰਘ ਦੀ ਉਮੀਦਵਾਰੀ ਨੂੰ ਪੰਥਕ ਸੋਚ ਨੂੰ ਪ੍ਰਮੁੱਖਤਾ ਦੇਣ ਵਾਲਾ ਫ਼ੈਸਲਾ ਦੱਸਦੇ ਹੋਏ ਕਿਹਾ ਕਿ ਭਾਈ ਸਤਵੰਤ ਸਿੰਘ ਇਕ ਸੂਝਵਾਨ, ਪੜੇ ਲਿਖੇ, ਨਿਮਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੇ ਚੋਣ ਮੈਦਾਨ ’ਚ ਆਉਣ ਨਾਲ ਹਲਕੇ ਦੀ ਸਿਆਸਤ ’ਚ ਨਵੀਂ ਊਰਜਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਲੋੜ ਅਜਿਹੀ ਸਿਆਸਤ ਦੀ ਹੈ, ਜੋ ਸਿਰਫ਼ ਕੁਰਸੀ ਤੱਕ ਸੀਮਤ ਨਾ ਹੋਵੇ, ਸਗੋਂ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਮਜ਼ਬੂਤੀ ਨਾਲ ਖੜ੍ਹੀ ਹੋਵੇ। ਉਨ੍ਹਾਂ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਬਣਾਏ ਜਾਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਹਲਕਾ ਬਸੀ ਪਠਾਣਾਂ ਦੇ ਲੋਕ ਹਮੇਸ਼ਾ ਸੱਚ, ਸਿਧਾਂਤਾਂ ਅਤੇ ਪੰਜਾਬ ਤੇ ਪੰਜਾਬੀਅਤ ਨਾਲ ਖੜ੍ਹੇ ਰਹਿਣ ਵਾਲੇ ਆਗੂਆਂ ਨੂੰ ਸਨਮਾਨ ਦਿੰਦੇ ਹਨ । ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਬਸੀ ਪਠਾਣਾਂ ਤੋਂ ਚੋਣ ਮੈਦਾਨ ’ਚ ਉਤਾਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਜੀ. ਪੀ. ਸੀ. ਦੀਆਂ ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਲਈ ਕੀਤਾ ਕੁਆਲੀਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।