ਰੋਜ਼ਦੀਪ ਕੌਰ ਨੇ ਚਾਂਦੀ ਤਗਮਾ ਜਿੱਤ ਕੇ ਪੰਜਾਬ ਵਾਸੀਆਂ ਦਾ ਮਾਣ ਵਧਾਇਆ-ਦਵਿੰਦਰ ਗਰੇਵਾਲ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੀ ਧੀ ਰੋਜ਼ਦੀਪ ਕੌਰ ਨੇ ਥਾਈਲੈਂਡ ਵਿਚ ਹੋਈ ਹੀਰੋਜ਼ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਰੇਵਾਲ ਲੈਂਡ ਡਿਵੈਲਪਰ ਦੇ ਐਮ.
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੀ ਧੀ ਰੋਜ਼ਦੀਪ ਕੌਰ ਨੇ ਥਾਈਲੈਂਡ ਵਿਚ ਹੋਈ ਹੀਰੋਜ਼ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਰੇਵਾਲ ਲੈਂਡ ਡਿਵੈਲਪਰ ਦੇ ਐਮ.ਡੀ ਦਵਿੰਦਰ ਸਿੰਘ ਗਰੇਵਾਲ ਨੇ ਧੀ ਰੋਜ਼ਦੀਪ ਕੌਰ ਨੂੰ ਸਨਮਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਜੋੜਨ ਤਾਂ ਜੋ ਉਹ ਨਸ਼ੇ ਅਤੇ ਮੋਬਾਈਲ ਵਰਗੀ ਭੈੜੀਆਂ ਅਲਾਮਤਾਂ ਤੋਂ ਦੂਰ ਹੋ ਕੇ ਜਿੱਥੇ ਸਿਹਤ ਪੱਖੋਂ ਮਜ਼ਬੂਤ ਬਣਨ, ਉੱਥੇ ਹੀ ਵੱਖ-ਵੱਖ ਤਰ੍ਹਾਂ ਦੀ ਖੇਡਾਂ ਰਾਹੀਂ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਕਾਬਲ ਬਣ ਸਕਣ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਸਮਾਜਿਕ ਜਥੇਬੰਦੀਆਂ ਵੱਖ-ਵੱਖ ਤਰ੍ਹਾਂ ਦੇ ਟੂਰਨਾਮੈਂਟ ਕਰਵਾ ਕੇ ਖਿਡਾਰੀਆਂ ਨੂੰ ਸਹਿਯੋਗ ਕਰ ਰਹੀਆਂ ਹਨ, ਉੱਥੇ ਹੀ ਹੋਣਹਾਰ ਖਿਡਾਰੀਆਂ ਨੂੰ ਸਰਕਾਰੀ ਪੱਧਰ ’ਤੇ ਵੀ ਬੁਨਿਆਦੀ ਸਹੂਲਤਾਂ ਤੇ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਰਣਦੇਵ ਸਿੰਘ ਦੇਬੀ ਨੇ ਕਿਹਾ ਕਿ ਦਵਿੰਦਰ ਸਿੰਘ ਗਰੇਵਾਲ ਅਤੇ ਸਾਡੀ ਸਮੁੱਚੀ ਟੀਮ ਵਲੋਂ ਖਿਡਾਰੀਆਂ ਨੂੰ ਹਮੇਸ਼ਾ ਹੀ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਹੈ ਤੇ ਅੱਗੇ ਨੂੰ ਵੀ ਇਹ ਸੇਵਾ ਜਾਰੀ ਰਹੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਖ਼ਿਡਾਰਨ ਰੋਜ਼ਦੀਪ ਨੇ ਆਪਣੀ ਸਫਲਤਾ ਦਾ ਸਿਹਰਾ ਪਰਿਵਾਰ, ਕੋਚ, ਸਖ਼ਤ ਮਿਹਨਤ, ਲਗਨ ਤੇ ਅਨੁਸ਼ਾਸਨ ਸਿਰ ਬੰਨਿ੍ਹਆ। ਉਸ ਨੇ ਦੱਸਿਆ ਕਿ ਉਸ ਦਾ ਅਗਲਾ ਸੁਪਨਾ ਆਈ.ਪੀ.ਐੱਸ. ਅਫ਼ਸਰ ਬਣਨਾ ਅਤੇ ਨਾਲ ਹੀ ਖੇਡਾਂ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰਨਾ ਹੈੈ। ਉਨ੍ਹਾਂ ਦਵਿੰਦਰ ਸਿੰਘ ਗਰੇਵਾਲ ਤੇ ਰਣਦੇਵ ਸਿੰਘ ਦੇਬੀ ਦੀ ਟੀਮ ਵਲੋਂ ਦਿੱਤੇ ਮਾਣ-ਸਨਮਾਨ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮਾਣ-ਸਨਮਾਨ ਨਾਲ ਖਿਡਾਰੀਆਂ ਦਾ ਹੌਸਲਾ ਬੁਲੰਦ ਹੁੰਦਾ ਹੈ ਅਤੇ ਉਹ ਖੇਡਾਂ ਵਿਚ ਹੋਰ ਵੀ ਉਤਸ਼ਾਹ ਨਾਲ ਚੰਗਾ ਪ੍ਰਦਰਸ਼ਨ ਕਰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਕਾਹਲੋਂ, ਗੁਰਮੀਤ ਸਿੰਘ ਟੌਹੜਾ, ਬਲਪ੍ਰੀਤ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ, ਲਾਲੀ ਕੋਚ, ਪਰਮਿੰਦਰ ਸਿੰਘ, ਪ੍ਰਦੀਪ ਕੌਸ਼ਲ, ਗੁਰਵਿੰਦਰ ਸਿੰਘ ਭੰਗੂ, ਜਸਵੀਰ ਕੌਰ ਵੀ ਹਾਜ਼ਰ ਸਨ।