12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੱਤੇ ਦਾ ਤੁਰੰਤ ਆਪਰੇਸ਼ਨ ਕਰਕੇ ਮਰੀਜ਼ ਦੀ ਬਚਾਈ ਜਾਨ- ਸਰਜਨ ਡਾ. ਓਮਕਾਰਵੀਰ ਸਿੰਘ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਹਸਪਤਾਲ ਵਿਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਸਮੇਂ ਸਿਰ ਹਰ ਸੰਭਵ ਇਲਾਜ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਆਪਰੇਸ਼ਨਾਂ ਦੇ ਮਾਹਿਰ ਡਾ. ਓਮਕਾਰਵੀਰ ਸਿੰਘ। ਅਜੀਤ ਤਸਵੀਰ 12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਹਸਪਤਾਲ ਵਿਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਸਮੇਂ ਸਿਰ ਹਰ ਸੰਭਵ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਪਰੇਸ਼ਨਾਂ ਦੇ ਮਾਹਿਰ, ਲੈਪਰੋਸਕੋਪਿਕ ਸਰਜਨ ਡਾ. ਓਮਕਾਰਵੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਚ ਇਕ 75 ਸਾਲ ਦੀ ਉਮਰ ਦਾ ਮਰੀਜ਼, ਜੋ ਪਿੱਤੇ ਦੀ ਗੰਭੀਰ ਬਿਮਾਰੀ ਤੋਂ ਪੀੜਤ ਸੀ, ਦਾਖਲ ਹੋਇਆ, ਰੋਗ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸ ਦੇ ਤੁਰੰਤ ਲੋੜੀਂਦੇ ਲੈਬਾਰਟਰੀ, ਮੈਡੀਕਲ ਟੈੱਸਟ ਮੁਫ਼ਤ ਕਰਵਾਏ ਗਏ ਅਤੇ ਤੁਰੰਤ ਪਿੱਤੇ ਦਾ ਅਪ੍ਰੇਸ਼ਨ ਕਰਕੇ ਮਰੀਜ਼ ਦੀ ਜਾਨ ਬਚਾਈ ਗਈ। ਸਮੁੱਚੀ ਟੀਮ ਦੀ ਅਗਵਾਈ ਕਰਨ ਵਾਲੇ ਡਾ. ਓਮਕਾਰਵੀਰ ਸਿੰਘ ਨੇ ਦੱਸਿਆ ਕਿ ਮਰੀਜ਼ ਦੀ ਉਮਰ ਵਧੇਰੇ ਹੋਣ ਤੇ ਰੋਗ ਦਾ ਜ਼ਿਆਦਾ ਵੱਧ ਜਾਣ ਕਾਰਨ ਭਾਵੇਂ ਇਹ ਅਪ੍ਰੇਸ਼ਨ ਕਾਫ਼ੀ ਗੁੰਝਲਦਾਰ ਸੀ ਪਰ ਹਸਪਤਾਲ ਵਿਚ ਮਾਹਿਰ ਡਾਕਟਰਾਂ ਦੀ ਟੀਮ, ਉੱਚ ਪੱਧਰੀ ਪ੍ਰਬੰਧ, ਤੇਜ਼ ਫ਼ੈਸਲਾ ਲੈਣ ਦੀ ਸਮਰੱਥਾ ਅਤੇ ਬੇਹੋਸ਼ੀ ਦੇ ਮਾਹਿਰ ਡਾ. ਮਨਜਿੰਦਰ ਕੌਰ, ਡਾ. ਗੁਲਸ਼ਨ ਤੇ ਡਾ. ਵਰਨਿਮਾ ਦੇ ਪੂਰਨ ਸਹਿਯੋਗ ਅਤੇ ਪੂਰੀ ਟੀਮ ਦੀ ਮਿਹਨਤ ਸਦਕਾ, ਅਪਰੇਸ਼ਨ ਸਫਲਤਾਪੂਰਨ ਕੀਤਾ ਗਿਆ। ਇਸ ਮੌਕੇ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਿੰਦਰ ਪਾਲ ਸਿੰਘ ਤੇ ਹੋਰ ਸਿਹਤ ਅਧਿਕਾਰੀਆਂ ਨੇ ਵੀ ਹਸਪਤਾਲ ਦੀ ਪੂਰੀ ਮੈਡੀਕਲ ਟੀਮ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ਤੇ ਜ਼ਿਲ੍ਹਾ ਹਸਪਤਾਲ ਵਿਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਵਿਧਾਨ ਸਭਾ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ’ਤੇ ਯੂਨੀਅਨ ਨੇ ਪ੍ਰਗਟਾਇਆ ਰੋਸ ਨੰਬਰਦਾਰ ਯੂਨੀਅਨ ਦ... ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਟੱਪਿਆਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।