14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਸੈਨਿਕਾਂ ਦੇ ਮਸਲਿਆਂ ਸੰਬੰਧੀ 20 ਨੂੰ ਫ਼ਤਹਿਗੜ੍ਹ ਸਾਹਿਬ ’ਚ ਹੋਵੇਗੀ ਮੀਟਿੰਗ-ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਤੇ ਫ਼ੌਜੀ ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ 20 ਅਗਸਤ ਨੂੰ ਸਵੇਰੇ 10 ਵਜੇ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜਿਸ ’ਚ ਸਾਬਕਾ ਸੈਨਿਕਾਂ ਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਜਾਵੇਗੀ।

ਅਜੀਤ ਡੈਸਕ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਤੇ ਫ਼ੌਜੀ ਪੈਨਸ਼ਨਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ 20 ਅਗਸਤ ਨੂੰ ਸਵੇਰੇ 10 ਵਜੇ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ, ਜਿਸ ’ਚ ਸਾਬਕਾ ਸੈਨਿਕਾਂ ਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਜਾਵੇਗੀ। ਡਾ. ਹਰਬੰਸ ਲਾਲ ਨੇ ਕਿਹਾ ਕਿ ਫ਼ੌਜ ਦੀ ਨੌਕਰੀ ਤੋਂ ਸੇਵਾ ਮੁਕਤ ਹੋਏ ਸੈਨਿਕਾਂ ਨੂੰ ਭਾਵੇਂ ਕੇਂਦਰ ਸਰਕਾਰ ਦੁਆਰਾ ਪੈਨਸ਼ਨ ਦਿੱਤੀ ਜਾਂਦੀ ਹੈ ਪਰ ਫਿਰ ਵੀ ਉਨ੍ਹਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੂੰ ਵੀ ਉਨ੍ਹਾਂ ਸੈਨਿਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਡਾ. ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੂਬੇ ਅੰਦਰ ਹਰ 60 ਸਾਲ ਤੋਂ ਉੱਪਰ ਦੇ ਵਿਅਕਤੀ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹਵਲਦਾਰ ਤਰਨ ਸਿੰਘ ਮੀਰਪੁਰ, ਗੁਰਿੰਦਰ ਸਿੰਘ ਗੁਰੂ, ਸੁਖਵਿੰਦਰ ਸਿੰਘ ਪੱਪੀ, ਅਜੀਤ ਸਿੰਘ ਬਰਾਸ, ਹਰਬੰਸ ਲਾਲ ਅਰੋੜਾ, ਗਿਆਨ ਸਿੰਘ ਪਟਿਆਲਾ, ਭੁਪਿੰਦਰ ਸਿੰਘ, ਜਗਵੀਰ ਸਿੰਘ ਤਰਖੇੜੀ, ਬਲਦੇਵ ਸਿੰਘ ਚੌਰਵਾਲਾ, ਕੁਲਦੀਪ ਸਿੰਘ ਬਾਲਪੁਰ, ਦਰਸ਼ਨ ਸਿੰਘ ਚਨਾਰਥਲ ਖ਼ੁਰਦ, ਸ਼ਮਸ਼ੇਰ ਸਿੰਘ ਚਨਾਰਥਲ ਕਲਾਂ, ਗੁਰਨਾਮ ਸਿੰਘ ਸੋਢੀ ਤੇ ਸੁਖਵੀਰ ਸਿੰਘ ਚੌਰਵਾਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਲੰਗਰ ਸੇਵਾ ਪ੍ਰਾਜੈਕਟ ਤਹਿਤ ਕੀਤੀ ਲੰਗਰ ਸੇਵਾ ਅਗਲੀ ਖ਼ਬਰ ਸਿਮਰਨਜੀਤ ਸਿੰਘ ਰਸੂਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਵਜੋਂ ਮਿਲੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।