ਸੁਖਬੀਰ ’ਤੇ ਹਮਲਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਬਿਰਦੀ
ਸੰਘੋਲ, 14 ਅਗਸਤ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਬਿਰਦੀ, ਸਰਕਲ ਸੰਘੋਲ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਮਾਨਪੁਰ, ਸੁਖਦੇਵ ਭਟਨਾਗਰ, ਭਾਗ ਸਿੰਘ ਕਾਲੇਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੱਤਾ ਹੈ। ਆਗੂਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਦੀ ਸਥਿਤੀ ‘ਤੇ ਅਸਰ ਪੈਂਦਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਸਮਾਜ ਦੇ ਕਿਸੇ ਵੀ ਹਿੱਸੇ ਵਲੋਂ ਕਿਸੇ ਵੀ ਤਰ੍ਹਾਂ ਨਾਲ ਹਵਾ ਨਹੀਂ ਦੇਣੀ ਚਾਹੀਦੀ।
ਅਜੀਤ ਡੈਸਕ
15-08-2026