15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਿਆਰੀਆਂ ਤੇਜ਼-ਅਮਰਿੰਦਰ ਸਿੰਘ ਲਿਬੜਾ

ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ ਵਲੋਂ ਪਿੰਡ ਲਟੌਰ ਵਿਖੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਵਰਕਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 15-08-2026
ਫ਼ਤਹਿਗੜ੍ਹ ਸਾਹਿਬ, 14 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਆਗੂ ਅਮਰਿੰਦਰ ਸਿੰਘ ਲਿਬੜਾ ਵਲੋਂ ਪਿੰਡ ਲਟੌਰ ਵਿਖੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਵਰਕਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਵੱਡੇ ਪੱਧਰ ’ਤੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ-ਪਿੰਡ ’ਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਪ੍ਰਤੀ ਸੋਚ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨਾ ਅਤੇ ਪੰਥਕ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਡੀ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਵਿਚਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ, ਪੰਥਕ ਮੁੱਦਿਆਂ ਦੇ ਹੱਲ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਇਕ ਮਜ਼ਬੂਤ ਪੰਥਕ ਅਤੇ ਪੰਜਾਬ ਪੱਖੀ ਸਿਆਸੀ ਆਵਾਜ਼ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਲੋਕ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਵੱਡੇ ਪੱਧਰ ’ਤੇ ਸਮਰਥਨ ਦੇਣਗੇ। ਮੀਟਿੰਗ ਦੌਰਾਨ ਹਾਜ਼ਰ ਪਾਰਟੀ ਵਰਕਰਾਂ ਨੇ ਆਗਾਮੀ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ’ਚ ਹਰਨੇਕ ਸਿੰਘ ਸਾਬਕਾ ਸਰਪੰਚ, ਬਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਕਮਲਪ੍ਰੀਤ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ, ਗੁਰਮੁਖ ਸਿੰਘ, ਪਰਗਟ ਸਿੰਘ, ਹਰਜਿੰਦਰ ਸਿੰਘ, ਰਣਵੀਰ ਸਿੰਘ, ਗੁਰਮੀਤ ਸਿੰਘ,ਬਚਿੱਤਰ ਸਿੰਘ ਪੰਜੋਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ-ਮੁੱਖ ਮੰਤਰੀ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਜ਼ਿੰਮੇਵਾਰ ਸੋਸ਼ਲ ਮੀਡੀਆ ਤੇ ਵਿੱਦਿਅਕ ਸਮੱਗਰੀ ਸਿਰਜਣਾ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।