15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਿੰਡ ਬਹਿਲੋਲਪੁਰ ਵਿਖੇ 24ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਪਿੰਡ ਬਹਿਲੋਲਪੁਰ ਵਿਖੇ ਬਾਜ਼ੀਗਰ ਨੌਜਵਾਨ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਬਹਿਲੋਲਪੁਰ ਦੀ ਅਗਵਾਈ ਹੇਠ 24ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 15-08-2026
ਜਖਵਾਲੀ, 14 ਅਗਸਤ (ਨਿਰਭੈ ਸਿੰਘ)-ਪਿੰਡ ਬਹਿਲੋਲਪੁਰ ਵਿਖੇ ਬਾਜ਼ੀਗਰ ਨੌਜਵਾਨ ਕਲੱਬ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਬਹਿਲੋਲਪੁਰ ਦੀ ਅਗਵਾਈ ਹੇਠ 24ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਨ ਦੀ ਰਸਮ ਨਾਲ ਹੋਈ, ਜੋ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਤੇ ਕਲੱਬ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ ’ਤੇ ਅਦਾ ਕੀਤੀ ਗਈ। ਉਪਰੰਤ ਜਾਗਰਨ ਦੌਰਾਨ ਮਾਤਾ ਦੀਆਂ ਭੇਟਾਂ ਤੇ ਭਜਨਾਂ ਦਾ ਗੁਣਗਾਨ ਕੀਤਾ। ਗਾਇਕ ਮਕਸੂਦ ਅਲੀ ਤੇ ਹੋਰ ਗਾਇਕਾਂ ਵਲੋਂ ਆਪਣੀਆਂ ਧਾਰਮਿਕ ਪੇਸ਼ਕਾਰੀਆਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਬਾਜ਼ੀਗਰ ਭਾਈਚਾਰੇ ਦੇ ਸੂਬਾ ਪ੍ਰਧਾਨ ਗੱਜਨ ਸਿੰਘ ਚੌਹਾਨ, ਚੇਅਰਮੈਨ ਰਣਜੀਤ ਸਿੰਘ ਵਰਤੀਆ ਸਮੇਤ ਬਾਜ਼ੀਗਰ ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਕਲੱਬ ਦੇ ਅਹੁਦੇਦਾਰਾਂ ਤੇ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ। ਇਸ ਮੌਕੇ ਰਾਜਕੁਮਾਰ ਰਾਜੂ, ਅਸ਼ੋਕ ਕੁਮਾਰ ਸ਼ਿੰਗਾਰਾ, ਹੈਰੀ ਵਰਤੀਆ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ, ਬਿੱਟੂ, ਨੂਰ, ਗਗਨ, ਵਿਸ਼ਾਲ, ਜਸਵਿੰਦਰ ਸਿੰਘ, ਹਰਬੰਸ ਸਿੰਘ, ਰਮਨ, ਕਾਰਨ, ਗੋਲਡੀ, ਰਿੰਕੂ, ਪ੍ਰੀਤ, ਬਿੰਦਾ, ਰਾਜੂ, ਲਾਲੀ, ਸੋਡੀ, ਸੁਰਜੀਤ ਸਿੰਘ, ਪਰਮਜੀਤ ਸਿੰਘ ਗੋਲੂ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਟਿੰਕੂ, ਪੱਪੂ, ਅਸ਼ੋਕ, ਗ੍ਰੰਥੀ ਬਾਬਾ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ ਹੋਣਾ ਨਿੰਦਣਯੋਗ-ਲਖਵੀਰ ਸਿੰਘ ਥਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।