15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਧਿਆਨ ਸਿੰਘ ਭਨਰੀ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਪਟਿਆਲਾ, 14 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਗੁਰਧਿਆਨ ਸਿੰਘ ਭਾਨਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ’ਤੇ ਗੁਰਧਿਆਨ ਸਿੰਘ ਭਨਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਅਜੀਤ ਡੈਸਕ 15-08-2026
ਪਟਿਆਲਾ, 14 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਗੁਰਧਿਆਨ ਸਿੰਘ ਭਾਨਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ’ਤੇ ਗੁਰਧਿਆਨ ਸਿੰਘ ਭਨਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਗੁਰਧਿਆਨ ਸਿੰਘ ਭਨਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਦੀ ਮਿਹਨਤ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਗੁਰਧਿਆਨ ਸਿੰਘ ਭਨਰੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ, ਪਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਾਫ਼ ਦੇਖ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਆਸੀ ਪ੍ਰਚਾਰ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ, ਜਦਕਿ ਕਾਂਗਰਸ ਵੀ ਪੰਜਾਬ ਦੇ ਲੋਕਾਂ ਨੂੰ ਕੋਈ ਠੋਸ ਵਿਕਲਪ ਦੇਣ ਵਿਚ ਨਾਕਾਮ ਰਹੀ ਹੈ।
ਪਿਛਲੀ ਖ਼ਬਰ ‘ ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਮਾਣਾ ’ਚ ਤਿਰੰਗਾ ਯਾਤਰਾ ਤੇ ਬੂਟੇ ਲਗਾਉਣ ਦੀ ਮੁਹਿੰਮ ਅਗਲੀ ਖ਼ਬਰ ਗੋਡ ਗਿਫਟ ਪਬਲਿਕ ਸਕੂਲ ਭੁੱਨਰਹੇੜੀ ਨੇ ਮਨਾਈਆਂ ਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।